19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੈਟਾ ਆਪਣੇ ਫੇਸਬੁੱਕ ਤੇ ਇੰਸਟਾਗ੍ਰਾਮ ’ਚ ਸੁਝਾਅ ਦੇਣ ਵਾਲੇ ਸਿਸਟਮ ਰਾਹੀਂ ਲੋਕਾਂ ਨੂੰ ਸਿਰਫ਼ ਕੁਝ ਖਾਸ ਵਿਚਾਰਾਂ ਤੱਕ ਹੀ ਸੀਮਤ ਨਾ ਰੱਖੇ-ਕੇਂਦਰ

ਨਵੀਂ ਦਿੱਲੀ, 18 ਅਕਤੂਬਰ (ਪੀ. ਟੀ.

ਅਜੀਤ ਡੈਸਕ 19-10-2026
ਨਵੀਂ ਦਿੱਲੀ, 18 ਅਕਤੂਬਰ (ਪੀ.ਟੀ.ਆਈ.)-ਸਰਕਾਰ ਨੇ ਇੰਸਟਾਗ੍ਰਾਮ ਤੇ ਫੇਸਬੁੱਕ ਦੀ ਮਾਲਕ ਕੰਪਨੀ ਮੈਟਾ ਨੂੰ ਕਿਹਾ ਹੈ ਕਿ ਉਹ ਆਪਣੇ ਸਿਸਟਮ ’ਚ ਅਜਿਹਾ ਪ੍ਰਬੰਧ ਕਰੇ ਕਿ ਲੋਕਾਂ ਨੂੰ ਵਾਰ-ਵਾਰ ਸਿਰਫ਼ ਇਕ ਜਾਂ ਕੁਝ ਖ਼ਾਸ ਤਰ੍ਹਾਂ ਦੀਆਂ ਪੋਸਟਾਂ ਹੀ ਨਾ ਦਿਖਾਈਆਂ ਜਾਣ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਉਹ ਅਜਿਹੀਆਂ ਪੋਸਟਾਂ ਤੇ ਵੀਡੀਓਜ਼ ਦੀ ਜਾਂਚ ਹੋਰ ਸਖ਼ਤੀ ਨਾਲ ਕਰੇ, ਜਿਨ੍ਹਾਂ ਨਾਲ ਲੋਕਾਂ ’ਚ ਹੰਗਾਮਾ ਹੋ ਸਕਦਾ ਹੈ, ਹਿੰਸਾ ਭੜਕ ਸਕਦੀ ਹੈ ਜਾਂ ਕੋਈ ਗ਼ੈਰ-ਕਾਨੂੰਨੀ ਕੰਮ ਹੋ ਸਕਦਾ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੁਆਰਾ 10 ਅਕਤੂਬਰ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਅਜਿਹੇ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਤੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਪਾਰਟੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਤੇ ਸੋਧ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ।
ਪਿਛਲੀ ਖ਼ਬਰ ਯੂਕਰੇਨ ਵਲੋਂ ਰੂਸ ’ਤੇ 1,000 ਤੋਂ ਵੱਧ ਡਰੋਨਾਂ ਨਾਲ ਹਮਲਾ-ਤੇਲ ਟਿਕਾਣਿਆਂ ਨੂੰ ਪੁੱਜਾ ਨੁਕਸਾਨ ਅਗਲੀ ਖ਼ਬਰ ਨਵਰਾਤਿਆਂ ਦੇ ਪਵਿੱਤਰ ਤਿਉਹਾਰ ’ਤੇ ਰਾਜਪੁਰਾ ’ਚ ਗਰਬਾ, ਡਾਂਡੀਆ ਨਾਚ ਦੀ ਧੂਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।