21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

518 ਗ੍ਰਾਮ ਅਫੀਮ ਸਮੇਤ ਇੱਕ ਪੁਲਿਸ ਮੁਲਾਜ਼ਮ ਤੇ ਦੋ ਹੋਰ ਕਾਬੂ

ਖਾਲੜਾ, 20 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਾਸਰਕੇ ਵਿਖੇ ਪੰਜਾਬ ਪੁਲਿਸ ਤੇ ਬੀ. ਐਸ.

ਅਜੀਤ ਡੈਸਕ 21-10-2026
ਖਾਲੜਾ, 20 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਾਸਰਕੇ ਵਿਖੇ ਪੰਜਾਬ ਪੁਲਿਸ ਤੇ ਬੀ.ਐਸ.ਐਫ. ਵਲੋਂ ਕੀਤੀ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 518 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਇਕ ਵਿਅਕਤੀ ਪੁਲਿਸ ਮੁਲਾਜ਼ਮ ਹੈ। ਪਿੰਡ ਬਾਸਰਕੇ ਵਿਖੇ ਨਾਕਾਬੰਦੀ ਦੌਰਾਨ ਇੱਕ ਬਲੈਰੋ ਗੱਡੀ ਨੰਬਰ ਪੀਬੀ02 ਐਫ 0047 ਨੂੰ ਜਦੋਂ ਸ਼ੱਕ ਦੀ ਅਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਬੈਠੇ ਅਮਰਜੀਤ ਸਿੰਘ ਪੁੱਤਰ ਇੱਕਬਾਲ ਸਿੰਘ ਵਾਸੀ ਤਲਵੰਡੀ ਭਾਈ ਜੋ ਪੰਜਾਬ ਪੁਲਿਸ ਵਿਚ ਮੁਲਾਜ਼ਿਮ ਹੈ ਤੇ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਜੀਰਾ ਅਤੇ ਜਗਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜੀਰਾ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 518 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਖਾਲੜਾ ਦੀ ਪੁਲਿਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ ‘ਆਪ’ ਆਗੂ ਲਖਵਿੰਦਰ ਸਿੰਘ ਰਾਜੋਕੇ ਨੂੰ ਐਨ.ਸੀ.ਬੀ. ਨੇ ਲਿਆ ਹਿਰਾਸਤ ’ਚ ਅਗਲੀ ਖ਼ਬਰ ਐਲ.ਪੀ.ਯੂ. ਹਿੰਸਾ ਮਾਮਲਾ-ਕਥਿਤ ਜਬਰ-ਜਨਾਹ ਦੀ ਘਟਨਾ ਸੰਬੰਧੀ ਠੋਸ ਸਬੂਤ ਦੇਣ ਵਿਦਿਆਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।