ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਚੋਣ ਵਿਚ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਚੁਣੇ ਗਏ ਪ੍ਰਧਾਨ
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਮੀਰ ਥਾਪਰ ਦੀ ਅਗਵਾਈ ਹੇਠ ਇਥੇ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ । ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ ।
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਮੀਰ ਥਾਪਰ ਦੀ ਅਗਵਾਈ ਹੇਠ ਇਥੇ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ । ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ । ਇੱਥੇ ਵਰਨਣਯੋਗ ਹੈ ਕਿ ਨਵੇਂ ਚੁਣੇ ਗਏ ਪ੍ਰਧਾਨ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ, ਕਪੂਰਥਲਾ ਰਿਆਸਤ ਦੇ ਮਹਾਰਾਜਾ ਜਗਤਜੀਤ ਸਿੰਘ ਦੇ ਪਰਿਵਾਰ ਨਾਲ ਸਬੰਧਿਤ ਹਨ । ਉਨ੍ਹਾਂ ਦੀ ਚੋਣ ਨੂੰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਨਵੀਂ ਅਗਵਾਈ ਦੇ ਗਠਨ ਵਜੋਂ ਦੇਖਿਆ ਜਾ ਰਿਹਾ ਹੈ।