22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖਣਿਜ ਸਰੋਤਾਂ ’ਤੇ ਕਬਜ਼ੇ ਦੀ ਸਾਜਿਸ਼ ਦਾ ਦੋਸ਼, ਫ਼ਜ਼ਲੁਰ ਰਹਿਮਾਨ ਵਲੋਂ ਗਵਰਨਰ ਰਾਜ ਦਾ ਵਿਰੋਧ

ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਆਗੂ ਮੌਲਾਨਾ ਫ਼ਜ਼ਲੁਰ ਰਹਿਮਾਨ ਨੇ ਫ਼ੌਜੀ ਲੀਡਰਸ਼ਿਪ ਅਤੇ ਸ਼ਾਹਬਾਜ਼ ਸ਼ਰੀਫ਼ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਖ਼ੈਬਰ ਪਖਤੂਨਖਵਾ ’ਚ ਗਵਰਨਰ ਰਾਜ ਲਾਗੂ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਕਦਮ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦਹਿਸ਼ਤਗਰਦੀ ਵਿਰੋਧੀ ਕਾਰਵਾਈਆਂ ਦੀ ਆੜ ’ਚ ਸੂਬੇ ਦੇ ਕੁਦਰਤੀ ਖਣਿਜ ਸਰੋਤਾਂ ’ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਸੰਬੋਧਨ ਕਰਦੇ ਹੋਏ ਮੌਲਾਨਾ ਫ਼ਜ਼ਲੁਰ ਰਹਿਮਾਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ 22-10-2026
ਅੰਮ੍ਰਿਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਆਗੂ ਮੌਲਾਨਾ ਫ਼ਜ਼ਲੁਰ ਰਹਿਮਾਨ ਨੇ ਫ਼ੌਜੀ ਲੀਡਰਸ਼ਿਪ ਅਤੇ ਸ਼ਾਹਬਾਜ਼ ਸ਼ਰੀਫ਼ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਖ਼ੈਬਰ ਪਖਤੂਨਖਵਾ ’ਚ ਗਵਰਨਰ ਰਾਜ ਲਾਗੂ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਸ ਕਦਮ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦਹਿਸ਼ਤਗਰਦੀ ਵਿਰੋਧੀ ਕਾਰਵਾਈਆਂ ਦੀ ਆੜ ’ਚ ਸੂਬੇ ਦੇ ਕੁਦਰਤੀ ਖਣਿਜ ਸਰੋਤਾਂ ’ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਅਜਿਹੇ ਪ੍ਰਬੰਧ ਹੇਠ ਬਣਾਈ ਕਿਸੇ ਵੀ ਪ੍ਰਬੰਧਕੀ ਕੌਂਸਲ ’ਚ ਸ਼ਾਮਿਲ ਨਹੀਂ ਹੋਵੇਗੀ। ਰਹਿਮਾਨ ਨੇ ਅਮਰੀਕਾ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਤੇ ਕਿਹਾ ਕਿ ਕਈ ਫ਼ੌਜੀ ਅਪਰੇਸ਼ਨਾਂ ਦੇ ਬਾਵਜੂਦ ਦਹਿਸ਼ਤਗਰਦੀ ਵਿਰੁੱਧ ਠੋਸ ਨਤੀਜੇ ਸਾਹਮਣੇ ਨਹੀਂ ਆਏ। ਉਨ੍ਹਾਂ ਫ਼ੌਜ ’ਤੇ ਸਿਆਸਤ ’ਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਵੀ ਲਗਾਏ।
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ 96 ਕਰੋੜੀ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਖ਼ਾਲਸਾਈ ਰਵਾਇਤਾਂ ਅਨੁਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।