ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਤੇ ਪਰਵਾਸੀਆਂ ਦੀ ਬੇਰੋਕ ਆਮਦ ਸੰਬੰਧੀ 1 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ ਕਨਵੈਨਸ਼ਨ-ਦਲ ਖ਼ਾਲਸਾ
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਪਰਵਾਸੀਆਂ ਦੀ ਬੇਰੋਕ ਆਮਦ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਕਰਨ ਲਈ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ‘ਪੰਜਾਬ ਦੇ ਭਵਿੱਖ ਬਾਰੇ ਕਨਵੈਨਸ਼ਨ’ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਅੱਜ ਇਥੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਅਜੀਤ ਡੈਸਕ
22-10-2026