23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅੰਮ੍ਰਿਤਸਰ ’ਚ ਨਸ਼ਾ ਤਸਕਰੀ ਨਾਲ ਜੁੜੇ 4 ਤਸਕਰ ਕਾਬੂ : 10 ਕਿਲੋਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ (ਸੀ. ਆਈ.)

ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ 10 ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਤੇ ਨਸ਼ੇ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿਚ ਅੱਗੇ ਸਪਲਾਈ ਕਰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੀਨਿਊ, ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ, ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਸੀ.ਆਈ. ਅੰਮ੍ਰਿਤਸਰ ਨੂੰ ਸੂਚਨਾ ਮਿਲੀ ਸੀ ਕਿ ਚਾਰੇ ਮੁਲਜ਼ਮ ਵਿਦੇਸ਼ ਵਿਚ ਬੈਠੇ ਆਪਣੇ ਕਥਿਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਹੈਰੋਇਨ ਦੀ ਵੱਡੀ ਖੇਪ ਅੱਗੇ ਪਹੁੰਚਾਉਣ ਜਾ ਰਹੇ ਹਨ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਪਿੰਡ ਘੰਨੂਪੁਰ ਕਾਲੇ ਵਿਚ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਹੈਰੋਇਨ ਤੋਂ ਇਲਾਵਾ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ ਅਤੇ ਕਾਲੇ ਰੰਗ ਦਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਤੇ ਇਸ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਨਸ਼ਿਆਂ ਤੇ ਵਿਗੜੀ ਕਾਨੂੰਨ ਵਿਵਸਥਾ ਨੇ ਪੰਜਾਬ ਨੂੰ ਸੰਕਟ ’ਚ ਧੱਕਿਆ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪਾਕਿਸਤਾਨੀ ਕੁੜੀ ਦੇ ਪਿਆਰ ’ਚ ਬਿਨਾਂ ਵੀਜ਼ਾ ਪਾਕਿ ਪਹੁੰਚੇ ਭਾਰਤੀ ਨੌਜਵਾਨ ’ਤੇ ਜੇਲ੍ਹ ’ਚ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।