24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀ.ਬੀ.ਆਈ. ਅੱਗੇ ਤੀਜੀ ਵਾਰ ਪੇਸ਼ ਹੋਏ ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ. ਐੱਸ.

ਚੰਡੀਗੜ੍ਹ ਦੇ ਸੀ.ਬੀ.ਆਈ. ਦਫਤਰ ਵਿਖੇ ਪੇਸ਼ ਹੋਣ ਲਈ ਅੰਦਰ ਦਾਖ਼ਲ ਹੁੰਦੇ ਹੋਏ ਰਾਜਬੀਰ ਸਿੰਘ ਘੁੰਮਣ। ਅਜੀਤ ਤਸਵੀਰ 24-10-2026
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀ.ਬੀ.ਆਈ. ਦੇ ਜ਼ੋਨਲ ਦਫ਼ਤਰ ਵਿਖੇ ਤੀਜੀ ਵਾਰ ਪੇਸ਼ ਹੋਏ ਤੇ ਉਨ੍ਹਾਂ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਵੀ ਮੌਜੂਦ ਰਹੇ। ਸੀ.ਬੀ.ਆਈ. ਅਧਿਕਾਰੀਆਂ ਨੇ ਉਨ੍ਹਾਂ ਤੋਂ ਦੋ ਸੈਸ਼ਨਾਂ ਵਿਚ ਪੁੱਛਗਿੱਛ ਕੀਤੀ, ਜੋ ਸ਼ਾਮ ਕਰੀਬ ਸਵਾ 7 ਵਜੇ ਸਮਾਪਤ ਹੋਈ। ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਰਾਜਬੀਰ ਸਿੰਘ ਘੁੰਮਣ ਨੂੰ 22 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਪੇਸ਼ੀ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸੀ.ਬੀ.ਆਈ ਵਲੋਂ ਉਨ੍ਹਾਂ ਨੂੰ 23 ਅਕਤੂਬਰ ਨੂੰ ਸਵੇਰੇ 11:30 ਵਜੇ ਪੇਸ਼ ਹੋਣ ਲਈ ਕਿਹਾ ਗਿਆ। ਸ਼ੁੱਕਰਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ ਸੀ.ਬੀ.ਆਈ. ਦਫ਼ਤਰ ਪਹੁੰਚੇ ਘੁੰਮਣ ਤੋਂ ਅਧਿਕਾਰੀਆਂ ਨੇ ਪਹਿਲੇ ਸੈਸ਼ਨ ਵਿਚ ਪੁੱਛਗਿੱਛ ਕੀਤੀ। ਉਹ ਦੁਪਹਿਰ ਕਰੀਬ ਢਾਈ ਵਜੇ ਦਫ਼ਤਰ ਤੋਂ ਬਾਹਰ ਆਏ ਅਤੇ ਮੁੜ ਸ਼ਾਮ ਕਰੀਬ 4 ਵਜੇ ਅੰਦਰ ਦਾਖ਼ਲ ਹੋਏ। ਹਾਲਾਂਕਿ ਅੱਜ ਰਾਜਬੀਰ ਸਿੰਘ ਘੁੰਮਣ ਵਲੋਂ ਪੱਤਰਕਾਰਾਂ ਤੋਂ ਦੂਰੀ ਬਣਾ ਕੇ ਰੱਖੀ ਗਈ। ਇਸ ਤੋਂ ਬਾਅਦ ਦੂਜੇ ਸੈਸ਼ਨ ਵਿਚ ਵੀ ਉਨ੍ਹਾਂ ਤੋਂ ਸਵਾਲ-ਜਵਾਬ ਕੀਤੇ ਗਏ। ਸ਼ਾਮ ਕਰੀਬ ਸਵਾ 7 ਵਜੇ ਪੁੱਛਗਿੱਛ ਸਮਾਪਤ ਹੋਣ ਤੋਂ ਬਾਅਦ ਉਹ ਸੀ.ਬੀ.ਆਈ. ਦਫ਼ਤਰ ਤੋਂ ਰਵਾਨਾ ਹੋ ਗਏ।
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ’ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ ਅਗਲੀ ਖ਼ਬਰ ਵਿਅਕਤੀ ਦਾ ਸ਼ੱਕੀ ਹਾਲਾਤ ਵਿਚ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।