25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ-ਰਕੇਸ਼ ਟਿਕੈਤ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ ਹੈ। ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦਾ ਇਸ ਨਸ਼ਾ ਮੁਕਤ ਅਭਿਆਨ ’ਚ ਵੱਡਾ ਯੋਗਦਾਨ ਸੀ, ਜੋ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਅੱਗੇ ਲੈ ਕੇ ਗਿਆ ਪਰ ਨਸ਼ਾ ਤਸਕਰ ਵਲੋਂ ਉਸ ਦੀ ਹੱਤਿਆ ਕਰ ਦਿੱਤੀ ਗਈ।

ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ, ਨਾਲ ਝੋਟੇ ਦੇ ਪਿਤਾ ਭੀਮ ਸਿੰਘ। ਤਸਵੀਰ : ਸੇਮੀ ਮਾਨਸਾ 25-10-2026
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ ਹੈ। ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦਾ ਇਸ ਨਸ਼ਾ ਮੁਕਤ ਅਭਿਆਨ ’ਚ ਵੱਡਾ ਯੋਗਦਾਨ ਸੀ, ਜੋ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਅੱਗੇ ਲੈ ਕੇ ਗਿਆ ਪਰ ਨਸ਼ਾ ਤਸਕਰ ਵਲੋਂ ਉਸ ਦੀ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਮੁੱਖ ਮੰਤਰੀ ਤੇ ਸਰਕਾਰ ਨੂੰ ਅੱਗੇ ਆ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨੀ ਪਵੇਗੀ, ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਕਿਸਾਨ ਆਗੂ ਨੇ ਕਿਹਾ ਕਿ ਧਰਨੇ ’ਚ ਪਹੁੰਚਣ ਵਾਲੇ ਸਿਆਸੀ ਲੋਕ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਐਕਸ਼ਨ ਕਮੇਟੀ ਦੇ ਹਰ ਫ਼ੈਸਲੇ ਨੂੰ ਸਮਰਥਨ ਦਿੰਦੇ ਰਹਿਣਗੇ।
ਪਿਛਲੀ ਖ਼ਬਰ ਇਸਲਾਮ ਕਬੂਲ ਕਰਨ ਵਾਲੀ ਕਥਿਤ ਸਿੱਖ ਲੜਕੀ ਨੂੰ ਪਾਕਿਸਤਾਨੀ ਦੱਸਣਾ ਨਿੰਦਣਯੋਗ: ਪਾਕਿ ਸਿੱਖ ਆਗੂ ਅਗਲੀ ਖ਼ਬਰ ਮਹੌਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।