ਨਸ਼ਾ ਮੁਕਤ ਯਾਤਰਾ ਦੌਰਾਨ ਜਾਨ ਗੁਆਉਣ ਵਾਲੇ ਭਾਜਪਾ ਆਗੂਆਂ ਦੇ ਪਰਿਵਾਰਾਂ ਨੂੰ ਮਿਲੇ ਸੁਨੀਲ ਜਾਖੜ
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਵਲੋਂ ਕੱਢੀ ਗਈ ਨਸ਼ਾ ਮੁਕਤ ਯਾਤਰਾ ਦੌਰਾਨ ਮਾਨਸਾ ਜ਼ਿਲ੍ਹੇ ’ਚ ਵਾਪਰੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਭਾਜਪਾ ਆਗੂ ਅਰਸ਼ਦੀਪ ਸਿੰਘ ਅਤੇ ਮਾਨਸਾ ਦੇ ਮੀਤ ਪ੍ਰਧਾਨ ਵਿਨੋਦ ਕਾਲੀ ਦੇ ਪਰਿਵਾਰਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੇ ਆਗੂਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਭਾਜਪਾ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।
ਨਸ਼ਾ ਮੁਕਤ ਯਾਤਰਾ ਦੌਰਾਨ ਜ਼ਖਮੀ ਹੋਏ ਨਵਦੀਪ ਸਿੰਘ ਨਾਲ ਮੁਲਾਕਾਤ ਦੌਰਾਨ ਸੁਨੀਲ ਜਾਖੜ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ। ਅਜੀਤ ਤਸਵੀਰ
26-10-2026