ਸੁਖਬੀਰ ਸਿੰਘ ਬਾਦਲ ਨੇ ਝੋਟੇ ਦੇ ਪਰਿਵਾਰ ਨਾਲ ਕੀਤੀ ਮਿਲਣੀ
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ । ਉਨ੍ਹਾਂ ਪਰਵਿੰਦਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਕਾਲੀ ਦਲ ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗਾ ।
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਮਿਲਣੀ ਮੌਕੇ ਸੁਖਬੀਰ ਸਿੰਘ ਬਾਦਲ। ਅਜੀਤ ਤਸਵੀਰ
26-10-2026