28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ, ਧਰਨਾ 15ਵੇਂ ਦਿਨ ਵੀ ਜਾਰੀ ਰਿਹਾ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ ਹੈ। ਐਕਸ਼ਨ ਕਮੇਟੀ ਤੇ ਪਰਿਵਾਰ ਮੰਗਾਂ ਮੰਨਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਉਣ ’ਤੇ ਅੜਿਆ ਹੋਇਆ ਹੈ।

ਅਜੀਤ ਡੈਸਕ 28-10-2026

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ ਹੈ। ਐਕਸ਼ਨ ਕਮੇਟੀ ਤੇ ਪਰਿਵਾਰ ਮੰਗਾਂ ਮੰਨਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਉਣ ’ਤੇ ਅੜਿਆ ਹੋਇਆ ਹੈ। ਪਿਛਲੇ 2 ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਗਠਿਤ 3 ਮੈਂਬਰੀ ਕਮੇਟੀ ਦੀ ਐਕਸ਼ਨ ਕਮੇਟੀ ਨਾਲ ਇਸ ਮੁੱਦੇ ’ਤੇ ਕੋਈ ਮੀਟਿੰਗ ਨਹੀਂ ਹੋਈ। ਐਕਸ਼ਨ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਮੰਤਰੀ ਮੰਡਲ ਜਾਂ ਮੰਤਰੀਆਂ ਦਾ ਪੈਨਲ ਬੈਠਕ ਕਰ ਕੇ ਮੰਗਾਂ ਪ੍ਰਤੀ ਵਿਚਾਰੇ ਕਿਉਂਕਿ ਮੁੱਖ ਮੰਗਾਂ ਮੰਨਣ ਦਾ ਸਰਕਾਰ ਵਲੋਂ ਬਣਾਈ ਗਈ ਕਮੇਟੀ ਕੋਲ ਅਧਿਕਾਰ ਨਹੀਂ ਹੈ। ਉਹ ਮੰਗ ਕਰ ਰਹੇ ਹਨ ਕਿ ਮੁੱਖ ਮੰਤਰੀ ਅਸਤੀਫ਼ਾ ਦੇਵੇ ਤੇ ਡੀ.ਜੀ.ਪੀ. ਨੂੰ ਬਦਲਿਆ ਜਾਵੇ। ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ, ਜਦਕਿ ਸਿਵਲ ਹਸਪਤਾਲ ਦੀ ਮੋਰਚਰੀ ਨੇੜੇ ਵੀ ਨੌਜਵਾਨ ਮ੍ਰਿਤਕ ਦੇਹ ਦੀ ਲਗਾਤਾਰ ਪਹਿਰੇਦਾਰੀ ਕਰ ਰਹੇ ਹਨ। ਧਰਨੇ ’ਚ ਉੱਘੇ ਫ਼ਿਲਮੀ ਅਦਾਕਾਰਾ ਨਿਰਮਲ ਰਿਸ਼ੀ, ਬਾਬਾ ਬੂਟਾ ਸਿੰਘ ਹਰੀਆਂ ਬੇਲਾਂ ਵਾਲੇ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਕਾ. ਹਰਦੇਵ ਸਿੰਘ ਅਰਸ਼ੀ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ, ਉੱਘੇ ਸਿੱਖ ਪ੍ਰਚਾਰਕ ਬਾਬਾ ਗੁਰਮੀਤ ਸਿੰਘ ਤਿਰਲੋਕੇ ਵਾਲਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪਰਮਿੰਦਰ ਸਿੰਘ ਬਾਲਿਆਂਵਾਲੀ, ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓਂ, ਪ੍ਰਗਤੀਸ਼ੀਲ ਇਸਤਰੀ ਸਭਾ ਦੀ ਆਗੂ ਜਸਵੀਰ ਕੌਰ ਨੱਤ ਆਦਿ ਨੇ ਸੰਬੋਧਨ ਕੀਤਾ। ਸ. ਝੱਬਰ ਨੇ ਦੱਸਿਆ ਕਿ 28 ਤਰੀਕ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ ’ਤੇ ਸਾਰੇ ਗੁਰੂ ਘਰਾਂ ’ਚ ਝੋਟੇ ਦੀ ਹੱਤਿਆ ਦੇ ਇਨਸਾਫ਼ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।

ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਦਾ ਕਤਲ ਅਗਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੀ ਖਿਚਾਈ, ਮੁੱਖ ਸਕੱਤਰ ਨੂੰ ਇਕ ਲੱਖ ਰੁਪਏ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।