29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਾਕਿ ’ ਚ 9 ਮਹੀਨਿਆਂ ਦੌਰਾਨ 5,100 ਤੋਂ ਵੱਧ ਅੱਤਵਾਦ ਵਿਰੋਧੀ ਕਾਰਵਾਈਆਂ ’ ਚ 2,410 ਅੱਤਵਾਦੀ ਹਲਾਕ

ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਸ ਸਾਲ 1 ਜਨਵਰੀ ਤੋਂ 29 ਸਤੰਬਰ ਤੱਕ ਅੱਤਵਾਦ ਵਿਰੁੱਧ 5,143 ਖ਼ੁਫ਼ੀਆ ਕਾਰਵਾਈਆਂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਨੈਸ਼ਨਲ ਅਸੈਂਬਲੀ ਵਿੱਚ ਲਿਖਤੀ ਜਵਾਬ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ 2,410 ਅੱਤਵਾਦੀ ਮਾਰੇ ਗਏ, 806 ਜ਼ਖ਼ਮੀ ਹੋਏ ਅਤੇ 3,518 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਸ ਸਾਲ 1 ਜਨਵਰੀ ਤੋਂ 29 ਸਤੰਬਰ ਤੱਕ ਅੱਤਵਾਦ ਵਿਰੁੱਧ 5,143 ਖ਼ੁਫ਼ੀਆ ਕਾਰਵਾਈਆਂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਨੈਸ਼ਨਲ ਅਸੈਂਬਲੀ ਵਿੱਚ ਲਿਖਤੀ ਜਵਾਬ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ 2,410 ਅੱਤਵਾਦੀ ਮਾਰੇ ਗਏ, 806 ਜ਼ਖ਼ਮੀ ਹੋਏ ਅਤੇ 3,518 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਨੈਸ਼ਨਲ ਐਕਸ਼ਨ ਪਲਾਨ ਤਹਿਤ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਅਫ਼ਗਾਨ ਨਾਗਰਿਕਾਂ ਦੇ ਪਾਕਿਸਤਾਨੀ ਸ਼ਨਾਖਤੀ ਕਾਰਡ ਰੱਦ ਕਰਨ ਦੇ ਅੰਕੜੇ ਵੀ ਪੇਸ਼ ਕੀਤੇ। ਮੰਤਰਾਲੇ ਮੁਤਾਬਕ ਹੁਣ ਤੱਕ 3,26,341 ਕਾਰਡ ਰੱਦ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 2026 ਦੌਰਾਨ 2,55,139 ਕਾਰਡ ਰੱਦ ਹੋਏ। ਇਸ ਤੋਂ ਇਲਾਵਾ, ਮੰਤਰਾਲੇ ਨੇ ਮੰਨਿਆ ਕਿ ਆਨਲਾਈਨ ਅੱਤਵਾਦੀ ਖ਼ਤਰਿਆਂ ਨਾਲ ਨਜਿੱਠਣ ਲਈ ਕੇਂਦਰੀ ਜਾਂ ਸੂਬਾਈ ਪੱਧਰ ’ਤੇ ਕੋਈ ਏਕੀਕ੍ਰਿਤ ਪ੍ਰਣਾਲੀ ਮੌਜੂਦ ਨਹੀਂ ਹੈ।
ਪਿਛਲੀ ਖ਼ਬਰ ਨਸ਼ਿਆਂ ਅਤੇ ਗੈਂਗਸਟਰਵਾਦ ਕਾਰਨ ਪੰਜਾਬ ਵਿਚ ਇਕ ਸਾਲ ਦੌਰਾਨ 1,443 ਕਤਲ ਅਗਲੀ ਖ਼ਬਰ ਸੁਮਨ ਦੇਵੀ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।