29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖੇਮਕਰਨ ’ਚ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ, 2 ਹੋਰ ਜ਼ਖ਼ਮੀ

ਖੇਮਕਰਨ, 28 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਖੇਮਕਰਨ ਸ਼ਹਿਰ ’ਚ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ’ਚ ਦੋ ਵਿਅਕਤੀਆਂ ਵਲੋਂ ਗੱਡੀ ’ਚ ਸਵਾਰ ਤਿੰਨ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ।

ਗੁਰਸੇਵਕ ਸਿੰਘ ਦੀ ਪੁਰਾਣੀ ਤਸਵੀਰ। 29-10-2026
ਖੇਮਕਰਨ, 28 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)–ਖੇਮਕਰਨ ਸ਼ਹਿਰ ’ਚ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ’ਚ ਦੋ ਵਿਅਕਤੀਆਂ ਵਲੋਂ ਗੱਡੀ ’ਚ ਸਵਾਰ ਤਿੰਨ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਗਈਆਂ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਖੇਮਕਰਨ ਦੇ ਥਾਣਾ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਤੁਰੰਤ ਮੌਕੇ ’ਤੇ ਪੁੱਜੇ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ. (ਹੈੱਡਕੁਆਟਰ) ਸੁਖਨਿੰਦਰ ਸਿੰਘ ਨੇ ਦੱਸਿਆ ਕਿ ਖੇਮਕਰਨ ’ਚ ਇੱਕ ਥਾਰ ਗੱਡੀ ਵਿਚ ਸਵਾਰ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਅੱਗੇ ਖੜ੍ਹੀ ਇਕ ਡਸਟਰ ਗੱਡੀ ’ਚ ਸਵਾਰ ਵਿਅਕਤੀਆਂ ’ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਗੁਰਸੇਵਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਆਸਲ ਉਤਾੜ ਦੀ ਮੌਤ ਹੋ ਗਈ ਹੈ । ਮ੍ਰਿਤਕ ਆੜ੍ਹਤ ਦਾ ਕਾਰੋਬਾਰ ਕਰਦਾ ਸੀ, ਜਦਕਿ ਉਸਦੇ ਦੋ ਸਾਥੀ ਹਰਕੀਰਤ ਸਿੰਘ ਤੇ ਸਾਜਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋਏ ਹਨ । ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਖੇਮਕਰਨ ਨਿਵਾਸੀ ਦੋ ਸਕੇ ਭਰਾ ਮਨਜੀਤ ਸਿੰਘ ਅਤੇ ਸੰਦੀਪ ਸਿੰਘ ਵਜੋ ਹੋਈ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਨਾਮੀ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ ਅਗਲੀ ਖ਼ਬਰ ਚਿੱਟੇ ਨਾਲ 13 ਸਾਲਾ ਲੜਕੇ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।