ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਨਾਮੀ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਦੀ ਮੰਗਲਵਾਰ ਦੇਰ ਰਾਤ ਅਚਾਨਕ ਸਿਹਤ ਖ਼ਰਾਬ ਹੋਣ ਜਾਣ ’ਤੇ ਉਸ ਦੀ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਵਲੋਂ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਅ
ਅਸ਼ੀਸ਼ ਚੋਪੜਾ ਦੀ ਪੁਰਾਣੀ ਤਸਵੀਰ।
29-10-2026
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਦੀ ਮੰਗਲਵਾਰ ਦੇਰ ਰਾਤ ਅਚਾਨਕ ਸਿਹਤ ਖ਼ਰਾਬ ਹੋਣ ਜਾਣ ’ਤੇ ਉਸ ਦੀ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਵਲੋਂ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪੁਲਿਸ ਵਲੋਂ ਉਸ ਦੀ ਲਾਸ਼ ਨੂੰ ਮੁਰਦਾ ਘਰ ਰਖਵਾ ਦਿੱਤਾ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਿਕ ਜਦੋਂ ਭੁਵਨੇਸ਼ ਕੁਮਾਰ ਉਰਫ਼ ਅਸ਼ੀਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਫ਼ਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਅਤੇ ਸੰਬੰਧਿਤ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਫ਼ਿਰੋਜਪੁਰ ਵਾਸੀ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਪੰਜਾਬ ਦੇ ਚਰਚਿਤ ਗੈਂਗਸਟਰਾਂ ’ਚ ਸ਼ਾਮਿਲ ਸੀ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸ ਨੂੰ ਮੱਧ ਏਸ਼ੀਆ ਦੇ ਇਕ ਦੇਸ਼ ਤੋਂ ਡਿਪੋਰਟ ਕਰਵਾ ਕੇ 12 ਮਾਰਚ 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰ ਖ਼ਿਲਾਫ਼ ਜ਼ਿਲ੍ਹਾ ਫ਼ਿਰੋਜਪੁਰ, ਫ਼ਾਜ਼ਿਲਕਾ ਅਤੇ ਪਟਿਆਲਾ ’ਚ 9 ਮਾਮਲੇ ਦਰਜ ਸਨ। ਪੁਲਿਸ ਅਨੁਸਾਰ ਉਹ ਸਤੰਬਰ 2024 ’ਚ ਫ਼ਿਰੋਜਪੁਰ ’ਚ ਹੋਏ ਤਿਹਰੇ ਹੱਤਿਆ ਕਾਂਡ ਅਤੇ ਨਸ਼ਾ ਤਸਕਰੀ ਦੇ ਅਨੇਕਾਂ ਮਾਮਲਿਆਂ ’ਚ ਲੋੜੀਂਦਾ ਸੀ। ਉਸ ‘ਤੇ ਪਾਕਿਸਤਾਨ ਤੋਂ ਪੰਜਾਬ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਨੈੱਟਵਰਕ ਚਲਾਉਣ ’ਚ ਵੀ ਅਹਿਮ ਭੂਮਿਕਾ ਨਿਭਾਉਣ ਦੇ ਦੋਸ਼ ਸਨ।