30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੁਣ 13 ਦਸੰਬਰ ਨੂੰ

ਜਲੰਧਰ, 29 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 30-10-2026
ਜਲੰਧਰ, 29 ਅਕਤੂਬਰ (ਐੱਮ. ਐੱਸ. ਲੋਹੀਆ) - ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਲ 2026 ਤੋਂ 2029 ਤੱਕ ਲਈ ਅਹੁਦੇਦਾਰਾਂ ਦੀ ਚੋਣ ਹੁਣ 13 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਪਤ ਵੋਟਾਂ ਰਾਹੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗੀ। ਚੋਣ ਅਧਿਕਾਰੀਆਂ ਲਖਵਿੰਦਰ ਸਿੰਘ ਜੌਹਲ, ਸਤਨਾਮ ਸਿੰਘ ਮਾਣਕ ਅਤੇ ਤੇਜਿੰਦਰ ਵਿਰਲੀ ਨੇ ਜਾਣਕਾਰੀ ਦਿੱਤੀ ਕਿ ਇਸ ਚੋਣ ਦੌਰਾਨ ਪ੍ਰਧਾਨ-1, ਸੀਨੀਅਰ ਮੀਤ ਪ੍ਰਧਾਨ-1, ਮੀਤ ਪ੍ਰਧਾਨ-4 (ਔਰਤਾਂ ਲਈ ਰਾਖਵਾਂ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਚੁੱਕਾ ਹੈ), ਜਨਰਲ ਸਕੱਤਰ-1 ਅਤੇ ਸਕੱਤਰ ਦੇ 4 (ਇਕ ਔਰਤਾਂ ਲਈ ਰਾਖਵਾਂ) ਅਹੁਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਵੋਟਾਂ ਪੈਣ ਉਪਰੰਤ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਹਰਸਿਮਰਤ ਕੌਰ ਵਲੋਂ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਅਗਲੀ ਖ਼ਬਰ ਤਾਰਾਂ ਵਾਲਾ ਪੁਲ ’ ਤੇ ਚੱਲੀਆਂ ਗੋਲੀਆਂ , ਇਕ ਨੌਜਵਾਨ ਗੰਭੀਰ ਪੁਰਾਣੀ ਰੰਜਿਸ਼ ਕਾਰਨ ਹੋਇਆ ਹਮਲਾ- ਏ. ਸੀ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।