ਗਿਆਨੀ ਹਰਪ੍ਰੀਤ ਸਿੰਘ ਨੇ ਝੋਟੇ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ
ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਸ਼ਿਆਂ ਖਿਲਾਫ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ । ਉਨ੍ਹਾਂ ਝੋਟੇ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਤੇ ਪਤਨੀ ਮਨਪ੍ਰੀਤ ਕੌਰ ਨਾਲ ਹਮਦਰਦੀ ਜਾਹਿਰ ਕਰਦਿਆਂ ਪਰਵਿੰਦਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ।
ਅਜੀਤ ਡੈਸਕ
01-11-2026