01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਖਹਿਰਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟਲੀ ਖਹਿਰਾ ਵਿਖੇ ਅੱਜ ਦੇਰ ਸ਼ਾਮ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਟਰੈਕਟਰ ਤੇ ਸੁਪਰਸੀਡਰ ਹੇਠਾਂ ਕੁਚਲ ਕੇ ਕਤਲ ਕਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ I ਉਕਤ ਨੌਜਵਾਨ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ.

ਅਜੀਤ ਡੈਸਕ 01-11-2026
ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟਲੀ ਖਹਿਰਾ ਵਿਖੇ ਅੱਜ ਦੇਰ ਸ਼ਾਮ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਟਰੈਕਟਰ ਤੇ ਸੁਪਰਸੀਡਰ ਹੇਠਾਂ ਕੁਚਲ ਕੇ ਕਤਲ ਕਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ I ਉਕਤ ਨੌਜਵਾਨ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ । ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਵਾਸੀ ਕੋਟਲੀ ਖਹਿਰਾ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਹਰਪਾਲ ਸਿੰਘ ਪੁੱਤਰ ਦੀਦਾਰ ਸਿੰਘ ਜਿਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਪਿੰਡ ਦੇ ਹੀ ਕੁਝ ਵਿਅਕਤੀ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦੇ ਸਨ। ਉਹਨਾਂ ਦੱਸਿਆ ਕਿ ਅੱਜ ਥਾਣੇ ਵਿਚ ਬੈਠ ਕੇ ਦੋਵਾਂ ਧਿਰਾਂ ਵਿਚਾਲੇ ਫੈਸਲਾ ਹੋਇਆ ਸੀ ਪਰ ਦੂਸਰੀ ਧਿਰ ਦੇ ਕੁਝ ਵਿਅਕਤੀ ਜਿੰਨ੍ਹਾਂ ਵਿਚ ਮਹਿੰਗਾ ਸਿੰਘ, ਕਸ਼ਮੀਰ ਸਿੰਘ ਤੇ ਹੋਰ ਸ਼ਾਮਿਲ ਸਨ । ਉਹਨਾਂ ਵਲੋਂ ਹਰਪਾਲ ਸਿੰਘ ਦੀ ਜ਼ਮੀਨ ਨੂੰ ਧੱਕੇ ਨਾਲ ਵਾਹੁਣਾ ਸ਼ੁਰੂ ਕਰ ਦਿੱਤਾ। ਹਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਹਰਪਾਲ ਸਿੰਘ ਨੇ ਉਹਨਾਂ ਨੂੰ ਜ਼ਮੀਨ ਵਾਹੁਣ ਤੋਂ ਰੋਕਿਆ ਤਾਂ ਉਹਨਾਂ ਵਲੋਂ ਟਰੈਕਟਰ ਅਤੇ ਸੁਪਰਸੀਡਰ ਉਸ ਦੇ ਉੱਪਰ ਚੜਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ। ਉਧਰ ਜਦੋਂ ਇਸ ਮਾਮਲੇ ਸੰਬੰਧੀ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਹਰਪਾਲ ਸਿੰਘ ਕਤਲ ਮਾਮਲੇ ਸਬੰਧੀ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ 2022 ਦੀਆਂ ਚੋਣਾਂ ਵਿਚ ਗੈਰੀ ਬੜਿੰਗ ਨੇ ਲਗਪਗ ਸਾਢੇ 24 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਕੀਤੀ ਸੀ ਜਿੱਤ ਹਾਸਿਲ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ (ਮਹਾਰਾਸ਼ਟਰ) ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।