ਪਾਕਿ ’ ਚ ਸਿੱਖ ਦੁਕਾਨਦਾਰ ਨੇ ਪੁਲਿਸ ਵਲੋਂ ਐੱਫ . ਆਈ . ਆਰ . ਨਾ ਦਰਜ ਕਰਨ ’ ਤੇ ਲਗਾਈ ਇਨਸਾਫ਼ ਦੀ ਗੁਹਾਰ
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮੁਲਤਾਨ ਸ਼ਹਿਰ ਵਿਖੇ ਇਕ ਸਿੱਖ ਦੁਕਾਨਦਾਰ ਪਰਵਿੰਦਰ ਸਿੰਘ ਵੋਹਰਾ ਦੀ ਕਾਸਮੈਟਿਕਸ ਦੀ ਦੁਕਾਨ ’ਤੇ ਚੋਰੀ ਹੋਣ ਅਤੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਵਿੰਦਰ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ ਪਾਕਿਸਤਾਨੀ ਫ਼ੌਜ ਦੇ ਮੁਖੀ, ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਉੱਚ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਜਾਣਕਾਰੀ ਦਿੰਦਾ ਹੋਇਆ ਪਰਵਿੰਦਰ ਸਿੰਘ ਵੋਹਰਾ। ਤਸਵੀਰ ਰਾਹੀਂ : ਸੁਰਿੰਦਰ ਕੋਛੜ
03-11-2026