ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ-ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਗ੍ਰਿਫ਼ਤਾਰ
ਮੁੰਬਈ, 2 ਨਵੰਬਰ (ਏਜੰਸੀ)-ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੇ ਮਾਮਲੇ ਦੇ ਸੰਬੰਧ ’ਚ ਹਰਿਆਣਾ ਤੋਂ ਇਕ ਹੋਰ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 22 ਸਾਲਾ ਔਰਤ ਨੂੰ ਐਤਵਾਰ ਨੂੰ ਸਥਾਨਕ ਪੁਲਿਸ ਦੀ ਮਦਦ ਨਾਲ ਕਰਨਾਲ ਤੋਂ ਕਾਬੂ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਉਸ ਦੀ ਪਛਾਣ ਜਾਂ ਅਪਰਾਧ ਵਿਚ ਉਸ ਦੀ ਭੂਮਿਕਾ ਬਾਰੇ ਕੋਈ ਖੁਲਾਸਾ ਨਹੀਂ ਕੀਤਾ।
ਅਜੀਤ ਡੈਸਕ
03-11-2026