04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਲਈ ਇਨਸਾਫ਼ ਮੰਗਣ ’ਚ ਨਾਕਾਮ ਰਹੀ-ਗੜ੍ਹੀ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ ) - ਆਮ ਆਦਮੀ ਪਾਰਟੀ (ਆਪ) ਪੰਜਾਬ ਐਸ. ਸੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਸਵੀਰ ਸਿੰਘ ਗੜ੍ਹ ਤੇ ਗੁਰਪ੍ਰੀਤ ਸਿੰਘ ਗੜ੍ਹੀ। ਅਜੀਤ ਤਸਵੀਰ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ ) - ਆਮ ਆਦਮੀ ਪਾਰਟੀ (ਆਪ) ਪੰਜਾਬ ਐਸ. ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਅਤੇ ਹਲਕਾ ਚਮਕੌਰ ਸਾਹਿਬ ਦੇ ਇੰਚਾਰਜ ਜਸਬੀਰ ਸਿੰਘ ਗੜ੍ਹੀ ਨੇ ਮੰਗਲਵਾਰ ਨੂੰ ਕਾਂਗਰਸ ਦੇ ਦਲਿਤ ਵਿਰੋਧੀ ਰਿਕਾਰਡ ਅਤੇ 27 ਅਕਤੂਬਰ ਨੂੰ ਸੈਕਟਰ 15, ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ’ਤੇ ਹੋਏ ਹਮਲੇ ਦੇ ਮਾਮਲੇ ’ਚ ਇਨਸਾਫ਼ ਨਾ ਦਿਵਾਉਣ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ। ਗੜ੍ਹੀ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਹਮਲੇ ਨੂੰ ਕਰੀਬ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਪੰਜਾਬ ਤੋਂ ਲੈ ਕੇ ਕੇਂਦਰੀ ਲੀਡਰਸ਼ਿਪ ਤੱਕ ਦੇ ਕਿਸੇ ਵੀ ਸੀਨੀਅਰ ਕਾਂਗਰਸੀ ਆਗੂ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਤੋਂ ਮੁਆਫ਼ੀ ਨਹੀਂ ਮੰਗੀ ਅਤੇ ਨਾ ਹੀ ਉਨ੍ਹਾਂ ਲਈ ਇਨਸਾਫ਼ ਦੀ ਕੋਈ ਗੰਭੀਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੰਗਰੂਰ ਵਿਚ ‘ਇਨਸਾਫ਼ ਰੈਲੀ’ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਉਹ ਆਪਣੇ ਹੀ ਪਾਰਟੀ ਦਫ਼ਤਰ ਦੇ ਅੰਦਰ ਕੁੱਟਮਾਰ ਦਾ ਸ਼ਿਕਾਰ ਹੋਏ ਆਪਣੇ ਦਲਿਤ ਆਗੂ ਨੂੰ ਇਨਸਾਫ਼ ਦਿਵਾਉਣ ਵਿਚ ਨਾਕਾਮ ਰਹੀ ਹੈ।
ਪਿਛਲੀ ਖ਼ਬਰ ਟਰਾਈ ਦੇ ਨਵੇਂ ਨਿਯਮ ਅਨੁਸਾਰ ਹੁਣ ਟੈਲੀਕਾਮ ਕੰਪਨੀਆਂ ਨੂੰ 24 ਘੰਟੇ ਸਹਾਇਤਾ ਦੇਣੀ ਹੋਵੇਗੀ ਦਿਵਿਆਂਗਾਂ ਲਈ ਵਿਸ਼ੇਸ਼ ਹੈ... ਅਗਲੀ ਖ਼ਬਰ ਲਾਹੌਰ ’ਚ 15 ਵਰ੍ਹੇ ਪਹਿਲਾਂ ਢਾਹੇ ਗੁਰਦੁਆਰਾ ਦੀਵਾਨਖਾਨਾ ਦੀ ਮੁੜ ਉਸਾਰੀ ਆਰੰਭੇ ਜਾਣ ਦੇ ਦਾਅਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।