04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਟਰਾਈ ਦੇ ਨਵੇਂ ਨਿਯਮ ਅਨੁਸਾਰ ਹੁਣ ਟੈਲੀਕਾਮ ਕੰਪਨੀਆਂ ਨੂੰ 24 ਘੰਟੇ ਸਹਾਇਤਾ ਦੇਣੀ ਹੋਵੇਗੀ ਦਿਵਿਆਂਗਾਂ ਲਈ ਵਿਸ਼ੇਸ਼ ਹੈਲਪਲਾਈਨ ਵੀ ਲਾਜ਼ਮੀ

ਮੰਡੀ ਗੋਬਿੰਦਗੜ੍ਹ, 3 ਨਵੰਬਰ (ਮੋਹਿਤ ਸਿੰਗਲਾ)-ਦੂਰਸੰਚਾਰ ਸੇਵਾਵਾਂ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਤੇ ਕੰਪਨੀਆਂ ਦੀ ਜਵਾਬਦੇਹੀ ਵਧਾਉਣ ਲਈ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਦੂਰਸੰਚਾਰ ਕੰਪਨੀਆਂ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਸ਼ਿਕਾਇਤ ਸਹਾਇਤਾ ਮੁਹੱਈਆ ਕਰਵਾਉਣੀ ਹੋਵੇਗੀ।

ਅਜੀਤ ਡੈਸਕ 04-11-2026
ਮੰਡੀ ਗੋਬਿੰਦਗੜ੍ਹ, 3 ਨਵੰਬਰ (ਮੋਹਿਤ ਸਿੰਗਲਾ)-ਦੂਰਸੰਚਾਰ ਸੇਵਾਵਾਂ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਤੇ ਕੰਪਨੀਆਂ ਦੀ ਜਵਾਬਦੇਹੀ ਵਧਾਉਣ ਲਈ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਨ੍ਹਾਂ ਤਹਿਤ ਦੂਰਸੰਚਾਰ ਕੰਪਨੀਆਂ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਸ਼ਿਕਾਇਤ ਸਹਾਇਤਾ ਮੁਹੱਈਆ ਕਰਵਾਉਣੀ ਹੋਵੇਗੀ। ਇਸ ਦੌਰਾਨ ਰੋਜ਼ਾਨਾ ਘੱਟੋ-ਘੱਟ 16 ਘੰਟੇ ਮਨੁੱਖੀ ਸਹਾਇਤਾ ਦੇਣੀ ਲਾਜ਼ਮੀ ਹੋਵੇਗੀ, ਜਦਕਿ ਬਾਕੀ ਸਮੇਂ ਦੌਰਾਨ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਆਧਾਰਿਤ ਚੈਟਬੋਟ ਅਤੇ ਸਵੈਚਾਲਿਤ ਪ੍ਰਣਾਲੀਆਂ ਰਾਹੀਂ ਸਹਾਇਤਾ ਦਿੱਤੀ ਜਾਵੇਗੀ। ਟਰਾਈ ਵਲੋਂ ਦੂਰਸੰਚਾਰ ਖਪਤਕਾਰ ਸ਼ਿਕਾਇਤ ਨਿਵਾਰਣ (ਚੌਥਾ ਸੋਧ) ਨਿਯਮ, 2026 ਜਾਰੀ ਕੀਤੇ ਜਾ ਚੁੱਕੇ ਹਨ। ਨਵੇਂ ਨਿਯਮਾਂ ਅਨੁਸਾਰ ਕੰਪਨੀਆਂ ਨੂੰ ਦਿਵਿਆਂਗ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਜਾਂ ਹੈਲਪਲਾਈਨ ਵੀ ਸਥਾਪਤ ਕਰਨੀ ਹੋਵੇਗੀ। ਇੱਥੇ ਅਜਿਹੇ ਕਰਮਚਾਰੀ ਜਾਂ ਸਹਾਇਕ ਤਕਨੀਕ ਉਪਲਬਧ ਕਰਵਾਉਣੀ ਪਵੇਗੀ, ਜੋ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਹਾਇਤਾ ਕਰ ਸਕਣ। ਹੁਣ ਖਪਤਕਾਰ ਕੰਪਨੀਆਂ ਦੀਆਂ ਮੋਬਾਈਲ ਐਪਸ ਰਾਹੀਂ ਵੀ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਨ੍ਹਾਂ ਐਪਸ ’ਤੇ ਸੇਵਾਵਾਂ ਸਬੰਧੀ ਜਾਣਕਾਰੀ ਲੈਣ ਅਤੇ ਸ਼ਿਕਾਇਤ ਦੇ ਨਿਪਟਾਰੇ ਤੋਂ ਅਸੰਤੁਸ਼ਟ ਹੋਣ ਦੀ ਸੂਰਤ ਵਿੱਚ ਅਪੀਲ ਕਰਨ ਦੀ ਸਹੂਲਤ ਵੀ ਦੇਣੀ ਹੋਵੇਗੀ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ’ਚ ਬਾਬਾ ਬਲਬੀਰ ਸਿੰਘ 96 ਕਰੋਡ਼ੀ ਦੀ ਅਗਵਾਈ ’ਚ ਸਜਾਇਆ ਵਿਸ਼ਾਲ... ਅਗਲੀ ਖ਼ਬਰ ਕਾਂਗਰਸ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਲਈ ਇਨਸਾਫ਼ ਮੰਗਣ ’ਚ ਨਾਕਾਮ ਰਹੀ-ਗੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।