05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੀ.ਜੀ.ਆਈ ’ਚ ਹੋਇਆ ਦਲਜੀਤ ਸਿੰਘ ਦਾ ਪੋਸਟਮਾਰਟਮ

ਚੰਡੀਗੜ੍ਹ, 4 ਨਵੰਬਰ (ਮਾਰਕੰਡਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਪੀ. ਜੀ.

ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਮਾਰਕੰਡਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ ਪੀ.ਜੀ.ਆਈ ਚੰਡੀਗੜ੍ਹ ਵਿਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਨਿਰਦੇਸ਼ ਦਿੱਤੇ ਸਨ ਕਿ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਪੀ.ਜੀ.ਆਈ ਵਿਖੇ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਉਸ ਦਾ ਪੋਸਟਮਾਰਟਮ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਵੀ ਕੀਤਾ ਗਿਆ ਸੀ। ਅਦਾਲਤੀ ਹੁਕਮਾਂ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੁਲਿਸ ਦੇ ਸਖ਼ਤ ਪਹਿਰੇ ਹੇਠ ਪੀ.ਜੀ.ਆਈ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਪੀ.ਜੀ.ਆਈ ਵਿਚ ਪਹੁੰਚੇ ਉਸ ਦੇ ਪਿਤਾ ਜਰਨੈਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿਚ ਹੀ ਕੀਤਾ ਜਾਵੇ। ਹਾਈਕੋਰਟ ਦੁਆਰਾ ਜੱਦੀ ਪਿੰਡ ਵਿਚ ਸਸਕਾਰ ਕਰਨ ਦੀ ਇਜਾਜ਼ਤ ਮਿਲਣ ਤੋਂ ਬਾਅਦ ਕੱਲ੍ਹ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੁਲਿਸ ਦੁਆਰਾ ਸਮਸ਼ਾਨਘਾਟ ਵਿਖੇ ਦੇਹ ਨੂੰ ਲਿਆਦਾ ਜਾਵੇਗਾ। ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਿਆਗੀ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ-ਮੁੱਖ ਮੰਤਰੀ ਕਿਹਾ, ਸਿਆਸੀ ਵਿਰੋਧੀ... ਅਗਲੀ ਖ਼ਬਰ ਏਸ਼ੀਆ ਚੈਂਪੀਅਨਜ਼ ਟਰਾਫ਼ੀ ਭਾਰਤ ਤੇ ਜਪਾਨ ਵਿਚਾਲੇ ਫਾਈਨਲ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।