ਗ਼ੈਰ ਮਾਨਤਾ ਪ੍ਰਾਪਤ ਡਿਗਰੀਆਂ ਦੇ ਆਧਾਰ ’ਤੇ ਤਰੱਕੀ ਲੈਣ ਵਾਲੇ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਪੰਜਾਬ ਭਰ ’ਚੋਂ ਸੱਦਿਆ 60 ਇੰਸਪੈਕਟਰਾਂ ਨੂੰ ਅਤੇ ਕਈ ਹੋ ਚੁੱਕੇ ਨੇ ਸੇਵਾ ਮੁਕਤ
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਵਿਚ ਡਿਸਟੈਂਸ ਐਜੂਕੇਸ਼ਨ ਰਾਹੀਂ ਪ੍ਰਾਪਤ ਕੀਤੀਆਂ ਗੈਰ-ਮਾਨਤਾ ਪ੍ਰਾਪਤ ਯੂਨੀਵਰਿਸਟੀਆਂ ਤੋਂ ਹਾਸਲ ਕੀਤੀਆਂ ਡਿਗਰੀਆਂ ਦੇ ਸਹਾਰੇ ਤਰੱਕੀ ਲੈਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਪਟਿਆਲਾ ਵਲੋਂ ਜਾਰੀ ਹੁਕਮਾਂ ਅਨੁਸਾਰ 60 ਤੋਂ ਵੱਧ ਮੌਜੂਦਾ ਪਦ-ਉੱਨਤ ਅਤੇ ਸੇਵਾ-ਮੁਕਤ ਆਬਕਾਰੀ ਤੇ ਕਰ ਨਿਰੀਖਕਾਂ ਨੂੰ ਪਿਛਲੀ ਅਸਾਮੀ ’ਤੇ ਰਿਵਰਟ ਕਰਨ ਸੰਬੰਧੀ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ।
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਵਿਚ ਡਿਸਟੈਂਸ ਐਜੂਕੇਸ਼ਨ ਰਾਹੀਂ ਪ੍ਰਾਪਤ ਕੀਤੀਆਂ ਗੈਰ-ਮਾਨਤਾ ਪ੍ਰਾਪਤ ਯੂਨੀਵਰਿਸਟੀਆਂ ਤੋਂ ਹਾਸਲ ਕੀਤੀਆਂ ਡਿਗਰੀਆਂ ਦੇ ਸਹਾਰੇ ਤਰੱਕੀ ਲੈਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਪਟਿਆਲਾ ਵਲੋਂ ਜਾਰੀ ਹੁਕਮਾਂ ਅਨੁਸਾਰ 60 ਤੋਂ ਵੱਧ ਮੌਜੂਦਾ ਪਦ-ਉੱਨਤ ਅਤੇ ਸੇਵਾ-ਮੁਕਤ ਆਬਕਾਰੀ ਤੇ ਕਰ ਨਿਰੀਖਕਾਂ ਨੂੰ ਪਿਛਲੀ ਅਸਾਮੀ ’ਤੇ ਰਿਵਰਟ ਕਰਨ ਸੰਬੰਧੀ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਪੱਤਰਾਂ ਅਨੁਸਾਰ, ‘ਪੰਜਾਬ ਆਬਕਾਰੀ ਤੇ ਕਰ ਇੰਸਪੈਕਟਰ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2008’ ਦੇ ਨਿਯਮ 5(1) ਮੁਤਾਬਿਕ ਆਬਕਾਰੀ ਤੇ ਕਰ ਨਿਰੀਖਕ ਵਜੋਂ ਪਦ-ਉੱਨਤੀ ਲਈ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣਾ ਲਾਜ਼ਮੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਈ ਮੁਲਾਜ਼ਮਾਂ ਵਲੋਂ ਦੂਜੇ ਰਾਜਾਂ ਦੀਆਂ ਡੀਮਡ ਜਾਂ ਨਿੱਜੀ ਯੂਨੀਵਰਸਿਟੀਆਂ ਜਿਵੇਂ ਕਿ ਤਾਮਿਲਨਾਡੂ ਅਤੇ ਰਾਜਸਥਾਨ ਤੋਂ ਡਿਸਟੈਂਸ ਮੋਡ ਰਾਹੀਂ ਬੀ.ਏ. ਦੀਆਂ ਡਿਗਰੀਆਂ ਹਾਸਲ ਕੀਤੀਆਂ ਗਈਆਂ ਸਨ। ਵਧੀਕ ਆਬਕਾਰੀ ਤੇ ਕਰ ਕਮਿਸ਼ਨਰ (ਪ੍ਰਸ਼ਾਸਨ) ਵਲੋਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਧਾਂਤਕ ਤੌਰ ’ਤੇ ਪਿਛਲੀ ਅਸਾਮੀ ’ਤੇ ਰਿਵਰਟ ਕਰਨ ਦਾ ਫ਼ੈਸਲਾ ਲੈਂਦਿਆਂ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਹੈ। ਨੋਟਿਸ ਰਾਹੀਂ ਹਦਾਇਤ ਕੀਤੀ ਗਈ ਹੈ ਕਿ 5 ਨਵੰਬਰ 2026 ਨੂੰ ਸਵੇਰੇ 9:30 ਵਜੇ ਦਫ਼ਤਰ ਆਬਕਾਰੀ ਤੇ ਕਰ ਕਮਿਸ਼ਨਰ, ਭੁਪਿੰਦਰਾ ਰੋਡ, ਪਟਿਆਲਾ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਿਤ ਮਿਤੀ ’ਤੇ ਗੈਰ-ਹਾਜ਼ਰ ਰਹਿਣ ਦੀ ਸੂਰਤ ਵਿਚ ਇਹ ਮੰਨਿਆ ਜਾਵੇਗਾ ਕਿ ਉਹ ਕੁਝ ਨਹੀਂ ਕਹਿਣਾ ਚਾਹੁੰਦੇ ਅਤੇ ਬਿਨਾਂ ਕੋਈ ਹੋਰ ਨੋਟਿਸ ਦਿੱਤੇ ਨਿਯਮਾਂ ਅਨੁਸਾਰ ਰਿਵਰਟ ਕਰਨ ਦੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਕਾਰਵਾਈ ਨੂੰ ਲੈ ਵਿਭਾਗ ਵਿਚ ਹਲਚਲ ਦਿਖਾਈ ਦੇ ਰਹੀ ਹੈ।