05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਹਾਇਕ ਸਿੱਖਿਆ ਸਕੱਤਰ ਨਾਲ ਮੀਟਿੰਗ

ਸਾਹਨੇਵਾਲ (ਲੁਧਿਆਣਾ), 4 ਨਵੰਬਰ (ਹਨੀ ਚਾਠਲੀ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਸੂਬਾ ਜਨਰਲ ਸਕੱਤਰ ਅਰਜਿੰਦਰ ਸਿੰਘ ਕਲੇਰ ਤੇ ਸੂਬਾ ਸੰਯੁਕਤ ਸਕੱਤਰ ਪ੍ਰਿਤਪਾਲ ਸਿੰਘ ਰਾਣਾ ਦੀ ਅਗਵਾਈ ਹੇਠ ਡਿਪਟੀ ਸਿੱਖਿਆ ਸਕੱਤਰ ਪੰਜਾਬ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਵਿਖੇ ਕੀਤੀ ਗਈ। ਇਸ ਮੌਕੇ ਆਗੂਆਂ ਵਲੋਂ ਅਧਿਆਪਕਾਂ ਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ ਤੇ ਸਾਰੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਜੀਤ ਡੈਸਕ 05-11-2026
ਸਾਹਨੇਵਾਲ (ਲੁਧਿਆਣਾ), 4 ਨਵੰਬਰ (ਹਨੀ ਚਾਠਲੀ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਸੂਬਾ ਜਨਰਲ ਸਕੱਤਰ ਅਰਜਿੰਦਰ ਸਿੰਘ ਕਲੇਰ ਤੇ ਸੂਬਾ ਸੰਯੁਕਤ ਸਕੱਤਰ ਪ੍ਰਿਤਪਾਲ ਸਿੰਘ ਰਾਣਾ ਦੀ ਅਗਵਾਈ ਹੇਠ ਡਿਪਟੀ ਸਿੱਖਿਆ ਸਕੱਤਰ ਪੰਜਾਬ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਵਿਖੇ ਕੀਤੀ ਗਈ। ਇਸ ਮੌਕੇ ਆਗੂਆਂ ਵਲੋਂ ਅਧਿਆਪਕਾਂ ਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ ਤੇ ਸਾਰੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋ ਅਹਿਮ ਮੰਗਾਂ ’ਤੇ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਇਹੀ ਹਨ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ, ਜਿਨ੍ਹਾਂ ਵਿਚ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵੀ ਸ਼ਾਮਲ ਹਨ, ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇ। ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਗੁਰਮੇਜ ਸਿੰਘ ਕਲੇਰ, ਸੂਬਾ ਇਕਾਈ ਮੈਂਬਰ ਹਰਦੀਪ ਸਿੰਘ ਅੰਮ੍ਰਿਤਸਰ, ਸਵਰਨ ਸਿੰਘ ਲੁਧਿਆਣਾ, ਜ਼ਿਲ੍ਹਾ ਇਕਾਈ ਮੈਂਬਰ ਨਵਦੀਪ ਸਿੰਘ ਤੇ ਕਰਤਾਰ ਸਿੰਘ ਵਲੋਂ ਪ੍ਰਮੁੱਖ ਵਿਭਾਗੀ ਮੰਗਾਂ 4161 ਭਰਤੀ ਅਧੀਨ ਨਿਯੁਕਤ ਕੀਤੇ ਗਏ 253 ਅਧਿਆਪਕਾਂ ਦੀਆਂ ਟਰਮੀਨੇਸ਼ਨ ਸਬੰਧੀ ਕਾਰਵਾਈਆਂ ਰੱਦ ਕਰ ਕੇ ਉਨ੍ਹਾਂ ਨੂੰ ਬਹਾਲ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਅਧਿਆਪਕਾਂ ਦੇ ਹੱਕਾਂ, ਸਨਮਾਨ ਅਤੇ ਸਰਕਾਰੀ ਸਿੱਖਿਆ ਦੀ ਬਿਹਤਰੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ ਅਗਲੀ ਖ਼ਬਰ ਰਾਜਸਥਾਨ ’ਚ ਰੇਲ ਪਟੜੀ ’ਤੇ ਧਮਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।