05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਰਕਾਰ ਟਰਾਂਸਪੋਰਟ ਕਾਮਿਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ-ਚੀਮਾ

ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸੰਬੰਧਿਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸੰਬੰਧਿਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਟਰਾਂਸਪੋਰਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਂਚ ਦੀ ਲੋੜ ਵਾਲੇ ਮੁੱਦਿਆਂ ਨੂੰ ਵੀ ਸਮਰਪਿਤ ਵਿਧੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਚੱਜੇ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ। ਕਾਨੂੰਨੀ ਮੁਲਾਂਕਣ ਦੀ ਲੋੜ ਵਾਲੇ ਗੁੰਝਲਦਾਰ ਸੇਵਾ-ਸੰਬੰਧੀ ਮਾਮਲਿਆਂ ਲਈ ਵਿੱਤ ਮੰਤਰੀ ਨੇ ਵਿਭਾਗ ਨੂੰ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਨਾਲ ਸਮਰਪਿਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲੱਭੇ ਜਾ ਸਕਣ। ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਵਲੋਂ ਮੀਟਿੰਗ ਦੌਰਾਨ ਟਰਾਂਸਪੋਰਟ ਵਰਕਰਾਂ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ ਨੂੰ ’ਤੇ ਪੇਸ਼ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਾਤਲ ’ਚ ਜ਼ੇਰੇ ਇਲਾਜ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫ਼ਰਾਰ ਅਗਲੀ ਖ਼ਬਰ ਸੀ.ਬੀ.ਆਈ ਸਾਹਮਣੇ 7ਵੀਂ ਵਾਰ ਪੇਸ਼ ਨਹੀਂ ਹੋ ਸਕੇ ਓ.ਐੱਸ.ਡੀ ਰਾਜਬੀਰ ਸਿੰਘ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।