06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਜੀਠੀਆ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ ਕਰਨ ਲਈ ਵਿਜੀਲੈਂਸ ਨੇ ਈ. ਡੀ. ਨੂੰ ਭੇਜਿਆ ਪੱਤਰ

ਐੱਸ. ਏ.

ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਕਪਿਲ ਵਧਵਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਥਿਤ ਹਵਾਲਾ ਰਾਸ਼ੀ ਦੇ ਮਾਮਲੇ ਦੀ ਜਾਂਚ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਪੱਤਰ ਭੇਜਿਆ ਹੈ। ਵਿਜੀਲੈਂਸ ਨੇ ਈ. ਡੀ. ਨੂੰ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀ. ਐੱਮ. ਐੱਲ. ਏ.) ਤਹਿਤ ਮਾਮਲਾ ਦਰਜ ਕਰਕੇ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਇਹ ਪੱਤਰ ਵਿਜੀਲੈਂਸ ਬਿਊਰੋ ਵਲੋਂ ਜੂਨ 2025 ਵਿਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਦੀ ਅਦਾਲਤ ਵਿਚ ਅੰਤਿਮ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਭੇਜਿਆ ਗਿਆ ਹੈ। ਇਸ ਮਾਮਲੇ ਵਿਚ 736.96 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਜੀਠੀਆ ਨੇ ਆਪਣੇ ਮੰਤਰੀ ਵਜੋਂ ਕਾਰਜਕਾਲ ਦੌਰਾਨ ਆਪਣੀ ਘੋਸ਼ਿਤ ਆਮਦਨ ਦੇ ਮੁਕਾਬਲੇ ਕਰੀਬ 1400 ਫ਼ੀਸਦੀ ਵੱਧ ਜਾਇਦਾਦ ਇਕੱਠੀ ਕੀਤੀ ਹੈ। ਵਿਜੀਲੈਂਸ ਵਲੋਂ ਜਾਂਚ ਦੌਰਾਨ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਈ. ਡੀ. ਤੋਂ ਕਰਵਾਉਣ ਦੀ ਲੋੜ ਦੱਸੀ ਗਈ ਹੈ। ਇਸ ਸੰਬੰਧੀ ਵਿਜੀਲੈਂਸ ਬਿਊਰੋ ਵਲੋਂ ਈ. ਡੀ. ਦੇ ਦਿੱਲੀ ਅਤੇ ਚੰਡੀਗੜ੍ਹ ਸਥਿਤ ਦਫ਼ਤਰਾਂ ਨੂੰ ਪੱਤਰ ਭੇਜ ਕੇ ਪੀ. ਐੱਮ. ਐੱਲ. ਏ. ਤਹਿਤ ਬਿਕਰਮ ਸਿੰਘ ਮਜੀਠੀਆ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਉਧਰ ਦੂਜੇ ਪਾਸੇ ਈ. ਡੀ. ਦੇ ਅਧਿਕਾਰੀਆਂ ਵਲੋਂ ਅਜਿਹਾ ਕੋਈ ਪੱਤਰ ਪ੍ਰਾਪਤ ਹੋਣ ਸੰਬੰਧੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਕਸ਼ਮੀਰ ’ਚ ਛਾਈ ਖਾਮੋਸ਼ੀ ਨੂੰ ਸ਼ਾਂਤੀ ਸਮਝਣ ਦੀ ਗਲਤੀ ਨਾ ਕਰੋ-ਮਹਿਬੂਬਾ ਅਗਲੀ ਖ਼ਬਰ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।