36 ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਬੂ
ਰਾਮ ਤੀਰਥ (ਅੰਮ੍ਰਿਤਸਰ), 6 ਨਵੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਅਜੀਤ ਡੈਸਕ
07-11-2026