07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਸੀ.ਐੱਸ. ਭਰਤੀ ’ਚ ਘਪਲੇ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ-ਮਜੀਠੀਆ

ਚੰਡੀਗੜ੍ਹ, 6 ਨਵੰਬਰ (ਪ੍ਰੋ. ਅਵਤਾਰ ਸਿੰਘ) –ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ। ਅਜੀਤ ਤਸਵੀਰ 07-11-2026
ਚੰਡੀਗੜ੍ਹ, 6 ਨਵੰਬਰ (ਪ੍ਰੋ. ਅਵਤਾਰ ਸਿੰਘ) –ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀ ਪੀ.ਸੀ.ਐਸ. ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ, ਪੱਖਪਾਤ, ਉੱਤਰ-ਪੱਤਰਾਂ ਦੇ ਮੁਲਾਂਕਣ ਵਿਚ ਵਿਤਕਰੇ ਅਤੇ ਪੰਜਾਬੀ ਭਾਸ਼ਾ ਨਾਲ ਭੇਦਭਾਵ ਦੇ ਦੋਸ਼ ਲਗਾਉਂਦਿਆਂ ਸੀ.ਬੀ.ਆਈ. ਤੋਂ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪ੍ਰਭਾਵਿਤ ਉਮੀਦਵਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਰਿਕਾਰਡ ਜਨਤਕ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਉਮੀਦਵਾਰ ਇੰਟਰਵਿਊ ’ਤੇ ਰੋਕ ਲਗਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕਰਨਗੇ। 4 ਨਵੰਬਰ ਨੂੰ ਐਲਾਨੇ ਮੁੱਖ ਪ੍ਰੀਖਿਆ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 331 ਅਸਾਮੀਆਂ ਦੇ ਮੁਕਾਬਲੇ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਹੈ। ਉਮੀਦਵਾਰਾਂ ਨੇ ਸਵਾਲ ਉਠਾਇਆ ਕਿ ਜੇਕਰ ਨਿਯਮਾਂ ਅਨੁਸਾਰ ਅਸਾਮੀਆਂ ਦੇ ਤਿੰਨ ਗੁਣਾ ਉਮੀਦਵਾਰ ਬੁਲਾਏ ਜਾਣੇ ਸਨ ਤਾਂ 993 ਉਮੀਦਵਾਰਾਂ ਨੂੰ ਕਿਉਂ ਨਹੀਂ ਚੁਣਿਆ ਗਿਆ। ਉਨ੍ਹਾਂ ਸ਼੍ਰੇਣੀਵਾਰ ਯੋਗਤਾ ਅੰਕ ਅਤੇ ਚੋਣ ਮਾਪਦੰਡ ਜਨਤਕ ਕਰਨ ਦੀ ਮੰਗ ਕੀਤੀ। ਉਮੀਦਵਾਰਾਂ ਨੇ ਦਾਅਵਾ ਕੀਤਾ ਕਿ 86 ਸਫ਼ਲ ਉਮੀਦਵਾਰਾਂ ਦੇ ਰੋਲ ਨੰਬਰ 26 ਗਰੁੱਪਾਂ ਵਿਚ ਲਗਾਤਾਰ ਆਉਂਦੇ ਹਨ। ਕੁਝ ਪ੍ਰੀਖਿਆ ਕਮਰਿਆਂ ਵਿਚ 24 ਵਿਚੋਂ 10 ਜਾਂ 11 ਉਮੀਦਵਾਰਾਂ ਦੇ ਸਫ਼ਲ ਹੋਣ ਅਤੇ ਗ਼ੈਰ-ਹਾਜ਼ਰ ਉਮੀ ਦਵਾਰਾਂ ਦੇ ਰੋਲ ਨੰਬਰ ਸਫ਼ਲ ਸੂਚੀ ਵਿਚ ਹੋਣ ਦੇ ਦੋਸ਼ ਵੀ ਲਗਾਏ ਗਏ। ਮਜੀਠੀਆ ਨੇ ਹਾਜ਼ਰੀ ਰਜਿਸਟਰਾਂ, ਬਾਇਓਮੈਟ੍ਰਿਕ ਰਿਕਾਰਡ, ਬੈਠਣ ਦੀ ਵਿਵਸਥਾ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ’ਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਦੇ ਕੰਪਿਊਟਰ ਅਧਿਆਪਕਾਂ ’ਤੇ ਪਾਣੀ ਦੀਆਂ ਬੁਛਾੜਾਂ ਪੁਲਿਸ ਨਾਲ ਅਧਿਆਪਕਾਂ ਦੀਆਂ ਵਾਰ-ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।