10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਏਮਜ਼ ਦੀ ਪ੍ਰੀਖਿਆ ’ਚ ਡਾਕਟਰ ਈਵਰਨਪ੍ਰੀਤ ਕੌਰ ਨੇ ਮਾਰੀਆਂ ਮੱਲਾਂ

ਮਹਿਰਾਜ (ਬਠਿੰਡਾ), 9 ਨਵੰਬਰ (ਸੁਖਪਾਲ ਮਹਿਰਾਜ)–ਪਿੰਡ ਮਹਿਰਾਜ ਦੀ ਪੱਤੀ ਸ਼ੌਲ ਦੀ ਹੋਣਹਾਰ ਧੀ ਡਾਕਟਰ ਈਵਰਨਪ੍ਰੀਤ ਕੌਰ ਨੇ ਏਮਜ਼ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਭਰ ਵਿਚੋਂ 68ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦੱਸਿਆ ਗਿਆ ਹੈ ਕਿ ਇਸ ਪ੍ਰੀਖਿਆ ਵਿਚ ਲਗਪਗ ਇਕ ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਅਜੀਤ ਡੈਸਕ 10-11-2026
ਮਹਿਰਾਜ (ਬਠਿੰਡਾ), 9 ਨਵੰਬਰ (ਸੁਖਪਾਲ ਮਹਿਰਾਜ)–ਪਿੰਡ ਮਹਿਰਾਜ ਦੀ ਪੱਤੀ ਸ਼ੌਲ ਦੀ ਹੋਣਹਾਰ ਧੀ ਡਾਕਟਰ ਈਵਰਨਪ੍ਰੀਤ ਕੌਰ ਨੇ ਏਮਜ਼ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਭਰ ਵਿਚੋਂ 68ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦੱਸਿਆ ਗਿਆ ਹੈ ਕਿ ਇਸ ਪ੍ਰੀਖਿਆ ਵਿਚ ਲਗਪਗ ਇਕ ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਮੌਕੇ ਈਵਰਨਪ੍ਰੀਤ ਕੌਰ ਦੇ ਮਾਤਾ ਹਰਜੀਤ ਕੌਰ, ਪਿਤਾ ਏ.ਐਸ.ਆਈ. ਰਾਮ ਸਿੰਘ ਮਹਿਰਾਜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਈਵਰਨਪ੍ਰੀਤ ਕੌਰ ਵਲੋਂ ਵੀ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਵਲੋਂ ਮਿਲੇ ਸਹਿਯੋਗ ਤੇ ਹੌਂਸਲਾ-ਅਫ਼ਜ਼ਾਈ ਨੂੰ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਪਿੰਡ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਈਵਰਨਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਕਰਵਾਇਆ ਖਤਮ ਅਗਲੀ ਖ਼ਬਰ ‘ਪੁਨਰ ਸੁਰਜੀਤ ਅਕਾਲੀ ਦਲ’, ‘ਵਾਰਿਸ ਪੰਜਾਬ ਦੇ’ ਅਤੇ ‘ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ’ ਨਾਲ ਸਮਝੌਤੇ ਬਾਰੇ ਅੱਜ ਹੋਵੇਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।