10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ 96 ਕਰੋੜੀ ਤੇ ਜਥੇਦਾਰ ਅਵਤਾਰ ਸਿੰਘ ਸੁਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਖੇਪ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ ਸਮੇਤ ਹੋਰ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਖੇਪ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ ਸਮੇਤ ਹੋਰ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਜਥੇਦਾਰ ਗੜਗੱਜ ਤੇ ਸਿੰਘ ਸਾਹਿਬ ਵਲੋਂ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਓ ਤੇ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਜਥੇਦਾਰ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਕ, ਬਾਬਾ ਤਰਲੋਕ ਸਿੰਘ, ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਗੁਰਰਾਜਪਾਲ ਸਿੰਘ ਡੇਰਾ ਛਾਉਣੀ ਨਿਹੰਗ ਸਿੰਘਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੀਪ ਸਿੰਘ ਤਰਨਾ ਦਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਦਰਸ਼ਨ ਸਿੰਘ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ, ਬਾਬਾ ਮਹਿੰਦਰ ਸਿੰਘ ਤਰਨਾ ਦਲ, ਬਾਬਾ ਜਵੰਦ ਸਿੰਘ, ਬਾਬਾ ਛਤਰਪਾਲ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਜੋਗਾ ਸਿੰਘ ਦਲ ਬਾਬਾ ਨੌਧ ਸਿੰਘ ਸ਼ਹੀਦ ਚੱਬਾ, ਬਾਬਾ ਤਾਰਾ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਪੱਟੀ, ਬਾਬਾ ਨਿਰਮਲ ਸਿੰਘ ਦਲ ਝਾੜ ਸਾਹਿਬ, ਦਲ ਬਾਬਾ ਥਾਨ ਸਿੰਘ , ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਗੁਰਮੇਜ ਸਿੰਘ ਬਾਲੇਵਾਲ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਨਿਬਾਹੂ ਸਿੰਘ ਮੁਸਤਰਾਪੁਰ (ਗੁਰਦਾਸਪੁਰ), ਬਾਬਾ ਦਲਬੀਰ ਸਿੰਘ ਮੁੱਖੀ ਬਾਬਾ ਜੀਵਨ ਸਿੰਘ ਤਰਨਾ ਦਲ ਸ੍ਰੀ ਅਨੰਦਪੁਰ ਸਾਹਿਬ ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਬਾਬਾ ਗੁਰਪਿੰਦਰ ਸਿੰਘ ਵਡਾਲਾ, ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਪਰਮਜੀਤ ਸਿੰਘ ਮੈਨੇਜਰ ਬੁੱਢਾ ਦਲ, ਐਸ.ਪੀ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਮੁਖ ਸਿੰਘ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ਚ ਅਰਬਾਂ ਰੁਪਏ ਖਰਚ ਗਏ ਪੰਜਾਬੀ! ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਪਮਾਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।