10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਾ. ਟੰਕੇਸ਼ਵਰ ਕੁਮਾਰ ਹੋਣਗੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ

ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਨਵੀਂ ਅਗਵਾਈ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਰੈਗੂਲਰ ਉਪ-ਕੁਲਪਤੀ ਦੀ ਉਡੀਕ ਕਰ ਰਹੀ ਯੂਨੀਵਰਸਿਟੀ ਦੀ ਕਮਾਨ ਹੁਣ ਡਾ.

ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਨਵੀਂ ਅਗਵਾਈ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਰੈਗੂਲਰ ਉਪ-ਕੁਲਪਤੀ ਦੀ ਉਡੀਕ ਕਰ ਰਹੀ ਯੂਨੀਵਰਸਿਟੀ ਦੀ ਕਮਾਨ ਹੁਣ ਡਾ. ਟੰਕੇਸ਼ਵਰ ਕੁਮਾਰ ਨੂੰ ਸੌਂਪੀ ਗਈ ਹੈ। ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸੀ.ਪੀ. ਰਾਧਾਕ੍ਰਿਸ਼ਨਨ ਵਲੋਂ ਉਨ੍ਹਾਂ ਦੀ ਤਿੰਨ ਸਾਲਾਂ ਲਈ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਾ. ਟੰਕੇਸ਼ਵਰ ਕੁਮਾਰ ਇਸ ਸਮੇਂ ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦਾ ਤਿੰਨ ਸਾਲਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਤਰੀਕ ਤੋਂ ਸ਼ੁਰੂ ਹੋਵੇਗਾ। ਡਾ. ਟੰਕੇਸ਼ਵਰ ਕੁਮਾਰ ਪੰਜਾਬ ਯੂਨੀਵਰਸਿਟੀ ਲਈ ਕੋਈ ਨਵਾਂ ਚਿਹਰਾ ਨਹੀਂ ਹਨ। ਉਹ ਪਹਿਲਾਂ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ 2015 ਤੋਂ 2021 ਤੱਕ ਹਿਸਾਰ ਦੀ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ ਦੇ ਵਾਈਸ ਚਾਂਸਲਰ ਰਹੇ ਹਨ ਅਤੇ ਸਾਲ 2021 ਤੋਂ ਹਰਿਆਣਾ ਕੇਂਦਰੀ ਯੂਨੀਵਰਸਿਟੀ ਦੀ ਅਗਵਾਈ ਕਰ ਰਹੇ ਹਨ।
ਪਿਛਲੀ ਖ਼ਬਰ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਕਰੇਗੀ ਜਾਰੀ-ਪਰਗਟ ਸਿੰਘ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ ਸਗੋਂ ਸੁਰੱਖਿਅਤ ਮਾਹੌਲ ਦੀ ਲੋੜ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।