ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦਾ ਅਨੁਮਾਨ
ਚੰਡੀਗੜ੍ਹ, 10 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਇਕ ਹਫ਼ਤਾ ਮੀਂਹ ਤੋਂ ਬਿਨਾਂ ਗੁਜ਼ਰਨ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਸੱਤ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦੋਂਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਮੌਸਮ ਖ਼ੁਸ਼ਕ ਤੇ ਸਾਫ਼ ਰਹੇਗਾ, ਪਰ ਅਗਲੇ ਪੰਜ ਦਿਨਾਂ ਵਿਚ ਸੂਬੇ ਦੇ ਤਾਪਮਾਨ ਵਿਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ ਤੇ ਮੰਗਲਵਾਰ ਨੂੰ ਵੀ ਤਾਪਮਾਨ ਆਮ ਦਿਨ ਜਿਹਾ ਹੀ ਰਿਹਾ । ਮੌਸਮ ਵਿਭਾਗ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ 12 ਤੇ 13 ਨਵੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ ।
ਚੰਡੀਗੜ੍ਹ, 10 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਇਕ ਹਫ਼ਤਾ ਮੀਂਹ ਤੋਂ ਬਿਨਾਂ ਗੁਜ਼ਰਨ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਸੱਤ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦੋਂਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਮੌਸਮ ਖ਼ੁਸ਼ਕ ਤੇ ਸਾਫ਼ ਰਹੇਗਾ, ਪਰ ਅਗਲੇ ਪੰਜ ਦਿਨਾਂ ਵਿਚ ਸੂਬੇ ਦੇ ਤਾਪਮਾਨ ਵਿਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ ਤੇ ਮੰਗਲਵਾਰ ਨੂੰ ਵੀ ਤਾਪਮਾਨ ਆਮ ਦਿਨ ਜਿਹਾ ਹੀ ਰਿਹਾ । ਮੌਸਮ ਵਿਭਾਗ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ 12 ਤੇ 13 ਨਵੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ । ਸੂਬੇ ਦੇ ਮਾਝਾ ਖੇਤਰ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ ਵਿਚ 12 ਨਵੰਬਰ ਨੂੰ ਹਲਕਾ ਮੀਂਹ ਪਵੇਗਾ, ਜਦੋਂਕਿ ਪਠਾਨਕੋਟ ਅਤੇ ਹੁਸ਼ਿਆਰਪੁਰ ’ਚ 13 ਨਵੰਬਰ ਨੂੰ ਮੀਂਹ ਪਵੇਗਾ । ਮੰਗਲਵਾਰ ਨੂੰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਸੈਲਸੀਅਸ ਪਟਿਆਲਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਸੋਮਵਾਰ ਰਾਤ ਦਾ ਘੱਟ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਪਠਾਨਕੋਟ ਵਿਚ ਰਿਹਾ । ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ’ਚ 28.2 ਡਿਗਰੀ ਸੈਲਸੀਅਸ, ਲੁਧਿਆਣਾ ’ਚ 30 ਡਿਗਰੀ, ਬਠਿੰਡਾ ’ਚ 30.5 ਡਿਗਰੀ, ਜਲੰਧਰ ’ਚ 29.4 ਡਿਗਰੀ ਤੇ ਐਸ.ਏ.ਐਸ. ਨਗਰ ’ਚ 31 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਰਾਜਧਾਨੀ ਚੰਡੀਗੜ੍ਹ ਵਿਚ ਦਿਨ ਦਾ ਤਾਪਮਾਨ 32.3 ਡਿਗਰੀ ਤੇ ਰਾਤ ਦਾ ਤਾਪਮਾਨ 13.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।