12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼੍ਰੋਮਣੀ ਅਕਾਲੀ ਦਲ ‘ਪੁਨਰ-ਸੁਰਜੀਤ’ ਵਲੋਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ‘ਪੁਨਰ-ਸੁਰਜੀਤ’ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ‘ਪੁਨਰ-ਸੁਰਜੀਤ’ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਵੀਆਂ ਨਿਯੁਕਤੀਆਂ ਅਨੁਸਾਰ ਰਣਧੀਰ ਸਿੰਘ ਰੱਖੜਾ’ ਨੂੰ ਕੋਰ ਕਮੇਟੀ ਮੈਂਬਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਮੀਤ ਪ੍ਰਧਾਨਾਂ ’ਚ ਜਸਵਿੰਦਰ ਸਿੰਘ ਢਿੱਲੋਂ, ਗੁਰਤੇਜਪਾਲ ਸਿੰਘ ਭਗਵਾਨਪੁਰਾ ਅਤੇ ਮੱਖਣ ਸਿੰਘ ਲਹਿਰਾ ਬੇਗਾ, ਜਨਰਲ ਸਕੱਤਰ ਦੇ ਤੌਰ ’ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਜਥੇਬੰਦਕ ਸਕੱਤਰ ਨਰਿੰਦਰ ਸਿੰਘ ਬਾਜਵਾ ਅਤੇ ਬਲਤੇਜ ਸਿੰਘ ਟਿਵਾਣਾ, ਪ੍ਰਚਾਰ ਸਕੱਤਰ ਵਜੋਂ ਸੁਰਿੰਦਰਪਾਲ ਸਿੰਘ ਢਿੱਲੋਂ, ਮੁੱਖ ਬੁਲਾਰਾ ਹਰਦੀਪ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨ ਮਾਜਰਾ (ਲੁਧਿਆਣਾ ਦਿਹਾਤੀ) ਵਜੋਂ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ‘ਆਪ’ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਘਰ ਆਏ ਦੋਸਤ ਦੀ ਮੰਗੇਤਰ ਨਾਲ ਜਬਰ ਜਨਾਹ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।