12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਰਾਮਾਨੰਦੀ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਭੋਲਾ ਸਿੰਘ ਪੁੱਤਰ ਨਿਧਾਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਅਜੀਤ ਡੈਸਕ 12-11-2026
ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਰਾਮਾਨੰਦੀ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਭੋਲਾ ਸਿੰਘ ਪੁੱਤਰ ਨਿਧਾਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਭਾਕਿਯੂ (ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭੋਲਾ ਸਿੰਘ ਨੇ ਸਰਕਾਰੀ ਬੈਂਕ ਤੋਂ 2013 ’ਚ 8 ਲੱਖ ਦੀ ਲਿਮਟ ਬਣਵਾ ਕੇ ਕਰਜ਼ਾ ਲਿਆ ਸੀ, ਪਰ ਫ਼ਸਲ ਦਾ ਝਾੜ ਘੱਟ ਹੋਣ ਕਰਕੇ ਕਰਜ਼ਾ ਭਰਨ ਤੋਂ ਅਸਮਰਥ ਹੋ ਗਿਆ ਤਾਂ ਬੈਂਕ ਨੇ ਉਸ ਖ਼ਿਲਾਫ਼ ਅਦਾਲਤ ’ਚ ਕੇਸ ਦਰਜ ਕਰਵਾ ਦਿੱਤਾ ਸੀ, ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ। ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਮ੍ਰਿਤਕ ਪਿੱਛੇ ਪਤਨੀ ਅਤੇ ਇਕ ਬੇਟਾ ਹੈ। ਥਾਣਾ ਝੁਨੀਰ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੰਗੀਤਕਾਰ ਅਨਿਰੁਧ ਰਵੀਚੰਦਰ ਤੇ ‘ਸਨਰਾਈਜ਼ਰਜ਼ ਹੈਦਰਾਬਾਦ’ ਦੀ ਸਹਿ-ਮਾਲਕ ਕਾਵਿਆ ਮਾਰਨ ਦੇ ਵਿਆਹ ਮੌਕੇ ਦੀ ਤਸਵੀਰ। ਇਸ ਜੋ... ਅਗਲੀ ਖ਼ਬਰ ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ 25 ਨੂੰ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।