13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਪਾਲ ਸਿੰਘ ਚੀਮਾ ਅਤੇ ਧਾਲੀਵਾਲ ਨੇ ਕੇਜਰੀਵਾਲ ਨੂੰ ਮਿਲੀ ਧਮਕੀ ਦੀ ਕੀਤੀ ਨਿੰਦਾ

ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿਚ ਭਾਜਪਾ ਦੇ ਸੰਬੰਧਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਮੁਲਜ਼ਮ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ ਹੋਣ ਦੇ ਸੰਕੇਤ ਮਿਲੇ ਹਨ।

ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿਚ ਭਾਜਪਾ ਦੇ ਸੰਬੰਧਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਮੁਲਜ਼ਮ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ ਹੋਣ ਦੇ ਸੰਕੇਤ ਮਿਲੇ ਹਨ। ਉਨ੍ਹਾਂ ਨੇ ਦੱਸਿਆ ਕਿ ਧਮਕੀ ਦੇਣ ਵਾਲਾ ਵਿਅਕਤੀ ਹਰਿਆਣਾ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ, ਭਾਜਪਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਜਰੀਵਾਲ ਨੂੰ ਦਿੱਤੀ ਗਈ ਧਮਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿਚ ਡਰ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਸੂਬੇ ਦੀ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ ’ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ-ਰਾਜਪਾਲ ਕਟਾਰੀਆ ਅਗਲੀ ਖ਼ਬਰ ਡਾਇਰੈਕਟਰ ਜਨਰਲ ਡਾ. ਆਦਿੱਤਿਆ ਦਹੀਆ ਨੇ ਡਿਪਟੀ ਕਮਿਸ਼ਨਰ ਪ੍ਰੀਤੀ ਨਾਲ ਕਪਾਲ ਮੋਚਨ ਦੇ ਮੇਲੇ ਦੇ ਪ੍ਰਬੰਧਾਂ ਬਾਰੇ ਕੀਤੀ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।