13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਾਕਿਸਤਾਨੀ ਕਸ਼ਮੀਰ ਨੂੰ ‘ਆਜ਼ਾਦ’ ਨਹੀਂ ‘ਮਕਬੂਜ਼ਾ ਕਸ਼ਮੀਰ’ ਕਹੋ-ਸਰਦਾਰ ਉਮਰ ਨਜ਼ੀਰ

ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਹੇਠਲੇ ਜੰਮੂ-ਕਸ਼ਮੀਰ (ਪੀ. ਓ.

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਹੇਠਲੇ ਜੰਮੂ-ਕਸ਼ਮੀਰ (ਪੀ.ਓ.ਕੇ.) ਵਿਚ ਪਾਕਿਸਤਾਨ ਸਰਕਾਰ, ਫ਼ੌਜ ਤੇ ਪ੍ਰਸ਼ਾਸਨ ਵਿਰੁੱਧ ਲੋਕਾਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ। ਰਾਵਲਾਕੋਟ ਵਿਚ ਸਥਾਨਕ ਕਾਰਕੁਨ ਸਰਦਾਰ ਉਮਰ ਨਜ਼ੀਰ ਕਸ਼ਮੀਰੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖੇਤਰ ਨੂੰ ਹੁਣ ‘ਆਜ਼ਾਦ ਕਸ਼ਮੀਰ’ ਕਹਿਣਾ ਬੰਦ ਕੀਤਾ ਜਾਵੇ ਤੇ ਇਸ ਨੂੰ ‘ਪਾਕਿਸਤਾਨੀ ਕਬਜ਼ੇ ਵਾਲਾ ਕਸ਼ਮੀਰ’ ਕਿਹਾ ਜਾਵੇ । ਉਨ੍ਹਾਂ ਦੇ ਇਸ ਬਿਆਨ ਨੇ ਪਾਕਿਸਤਾਨ ਦੇ ਖੇਤਰ ਨੂੰ ਆਜ਼ਾਦ ਤੇ ਖ਼ੁਦਮੁਖ਼ਤਿਆਰ ਦੱਸਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ । ਖੇਤਰ ਦੇ ਲੋਕ ਲੰਮੇ ਸਮੇਂ ਤੋਂ ਮਹਿੰਗਾਈ, ਆਟੇ ਤੇ ਬਿਜਲੀ ਦੀ ਕਿੱਲਤ, ਬੁਨਿਆਦੀ ਸਹੂਲਤਾਂ ਦੀ ਘਾਟ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਸਰਕਾਰੀ ਜ਼ੁਲਮਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ । ਕਾਰਕੁਨਾਂ ਦਾ ਦੋਸ਼ ਹੈ ਕਿ ਪਾਕਿਸਤਾਨ ਇੱਥੋਂ ਦੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰ ਰਿਹਾ ਹੈ ਤੇ ਲੋਕਾਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਦੀ ਐਡਵਾਈਜ਼ਰੀ ਕੌਂਸਲ ਨੇ ਰਾਵਲਾਕੋਟ ਵਿਚ ਤਣਾਅਪੂਰਨ ਹਾਲਾਤ ’ਤੇ ਚਿੰਤਾ ਪ੍ਰਗਟਾਈ ਹੈ । ਕੌਂਸਲ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ, ਫਾਇਰਿੰਗ ਅਤੇ ਡਰਾਉਣ-ਧਮਕਾਉਣ ਦੀਆਂ ਕਾਰਵਾਈਆਂ ਬੰਦ ਕਰਨ ਦੀ ਮੰਗ ਕੀਤੀ । ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਦੇਹਾਂ ਪਰਿਵਾਰਾਂ ਨੂੰ ਸੌਂਪਣ, ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਤੇ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਪਾਕਿ ’ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਲੋੜੀਂਦਾ ਅੱਤਵਾਦੀ ਕਮਾਂਡਰ ਸੈਫੁੱਲਾ ਅਗਲੀ ਖ਼ਬਰ ਪਸ਼ੂ ਫੀਡ ਤੇ ਚਾਰੇ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੇ ਡੇਅਰੀ ਧੰਦੇ ’ਤੇ ਪੈਦਾ ਕੀਤਾ ਸੰਕਟ ਖਰਚਿਆਂ ਦੇ ਮੁਕਾਬਲੇ ਦੁੱਧ ਉਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।