14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਜਪਾਲ ਕਟਾਰੀਆ ਨੇ ਹਰਪ੍ਰੀਤ ਸੰਧੂ ਦੀ ਪੁਸਤਕ ਕੀਤੀ ਲੋਕ ਅਰਪਣ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਆਡੀਟੋਰੀਅਮ, ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਰਚਿਤ ਪੁਸਤਕ ‘ੴ ਦੀ ਸਿਰਜਣ ਭੂਮੀ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅਲੌਕਿਕ ਦ੍ਰਿਸ਼’ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਿਕ ਵਿਰਾਸਤ ਅਤੇ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਮਹੱਤਤਾ ਨੂੰ ਸਮਰਪਿਤ ਇਕ ਸ਼ਰਧਾਂਜਲੀ ਹੈ।

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਆਡੀਟੋਰੀਅਮ, ਪੰਜਾਬ ਲੋਕ ਭਵਨ ਚੰਡੀਗੜ੍ਹ ਵਿਖੇ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਰਚਿਤ ਪੁਸਤਕ ‘ੴ ਦੀ ਸਿਰਜਣ ਭੂਮੀ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅਲੌਕਿਕ ਦ੍ਰਿਸ਼’ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਿਕ ਵਿਰਾਸਤ ਅਤੇ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਮਹੱਤਤਾ ਨੂੰ ਸਮਰਪਿਤ ਇਕ ਸ਼ਰਧਾਂਜਲੀ ਹੈ। ਸੁਲਤਾਨਪੁਰ ਲੋਧੀ ਉਹ ਪਾਵਨ ਨਗਰ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ੴ’ ਦਾ ਮਹਾਨ ਸੰਦੇਸ਼ ਦਿੱਤਾ। ਪਵਿੱਤਰ ਵੇਈਂ ਨਦੀ ਦੇ ਕੰਢੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰੂ ਸਾਹਿਬ ਦੀ ਅਧਿਆਤਮਿਕ ਯਾਤਰਾ ਅਤੇ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਇਕ ਪਾਵਨ ਇਤਿਹਾਸਕ ਅਸਥਾਨ ਹੈ। ਰਾਜਪਾਲ ਕਟਾਰੀਆ ਨੇ ਪੁਸਤਕ ਦੇ ਲੇਖਕ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਮਹੱਤਵਪੂਰਨ ਪ੍ਰਕਾਸ਼ਨ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਲੇਖਕ ਵੱਲੋਂ ਨਿਰੰਤਰ ਦਿਖਾਈ ਗਈ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪੰਜਾਬ ਦੀ ਅਨਮੋਲ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਦੀ ਅਧਿਆਤਮਿਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਹਰਪ੍ਰੀਤ ਸੰਧੂ ਨੇ ਦੱਸਿਆ ਕਿ ਇਹ ਪ੍ਰਕਾਸ਼ਨ ਛੇ ਸਾਲਾਂ ਦੀ ਨਿਰੰਤਰ ਮਿਹਨਤ, ਸ਼ਰਧਾ ਦਾ ਨਤੀਜਾ ਹੈ।
ਪਿਛਲੀ ਖ਼ਬਰ ਪੰਜ ਸਾਲਾ ਪੰਜਾਬੀ ਬੱਚੀ ਨੇ ਮਾਂ ਦੀ ਜਾਨ ਬਚਾ ਕੇ ਬਰਤਾਨੀਆ ’ਚ ਰਚਿਆ ਇਤਿਹਾਸ, ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।