14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਏ.ਐਸ.ਆਈ. ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ

ਸੁਲਤਾਨਵਿੰਡ (ਅੰਮ੍ਰਿਤਸਰ), 13 ਨਵੰਬਰ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਬਾਬਾ ਨੌਧ ਸਿੰਘ ਐਵੀਨਿਊ, ਤਰਨ ਤਾਰਨ ਰੋਡ ਵਿਖੇ ਏ. ਐੱਸ.

ਅਜੀਤ ਡੈਸਕ 14-11-2026
ਸੁਲਤਾਨਵਿੰਡ (ਅੰਮ੍ਰਿਤਸਰ), 13 ਨਵੰਬਰ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਬਾਬਾ ਨੌਧ ਸਿੰਘ ਐਵੀਨਿਊ, ਤਰਨ ਤਾਰਨ ਰੋਡ ਵਿਖੇ ਏ.ਐੱਸ.ਆਈ. ਜੋਗਿੰਦਰ ਸਿੰਘ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਆਪਣੀ ਰਿਹਾਇਸ਼ ਤੋਂ ਡਿਊਟੀ ’ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਦੀ ਏ.ਕੇ.-47 ਰਾਈਫਲ ਵਿਚੋਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦਾ ਧੌਣ ਵਿਚ ਲੱਗੀ ਤੇ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਏ.ਐੱਸ.ਆਈ. ਜੋਗਿੰਦਰ ਸਿੰਘ ਅੰਮ੍ਰਿਤਸਰ ਦੇ ਸਾਹਿਲ ਮਹਾਜਨ ਦੇ ਗੰਨਮੈਨ ਵਜੋਂ ਆਪਣੀ ਡਿਊਟੀ ਨਿਭਾਅ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਪ੍ਰੀਤਇੰਦਰ ਸਿੰਘ ਅਤੇ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਅਰਜਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਵਧੇ ਝਾੜ ਕਾਰਨ ਝੋਨੇ ਦੀ ਖ਼ਰੀਦ ਦੇ ਟੀਚੇ ’ਚ ਵਾਧੇ ਦੇ ਅਨੁਪਾਤ ਅਨੁਸਾਰ ਸੂਬੇ ਦੇ ਸਾਰੇ ਸ਼ੈਲਰਾਂ ਦੀ ਪੈਡੀ ਲਿੰਕਿੰਗ ’ਚ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।