ਚੰਡੀਗੜ੍ਹ ’ਚ ਕਿਸਾਨੀ ਮੰਗਾਂ ਨੂੰ ਲੈ ਕੇ 7 ਦਸੰਬਰ ਤੋਂ ਲਾਇਆ ਜਾਵੇਗਾ ਮੋਰਚਾ-ਕੇ.ਐਮ.ਐਮ.
ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਲੱਗਣ ਵਾਲੇ ਮੋਰਚੇ ਦੀ ਤਿਆਰੀ ਅਤੇ ਅਗਲੀ ਸੰਘਰਸ਼ ਰਣਨੀਤੀ ਤੈਅ ਕਰਨ ਲਈ ਕਿਸਾਨ-ਮਜ਼ਦੂਰ ਮੋਰਚਾ ਦੀ ਅਹਿਮ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ’ਚ ਹੋਈ, ਜਿਸ ਦੀ ਅਗਵਾਈ ਮਨਜੀਤ ਸਿੰਘ ਰਾਏ ਅਤੇ ਬਲਕਾਰ ਸਿੰਘ ਬੈਂਸ ਵਲੋਂ ਕੀਤੀ ਗਈ। ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਅਤੇ ਦੇਸ਼ ਪੱਧਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ- ਵਟਾਂਦਰਾ ਕਰਦਿਆਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਦਾ ਐਲਾਨ ਕੀਤਾ।
ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਲੱਗਣ ਵਾਲੇ ਮੋਰਚੇ ਦੀ ਤਿਆਰੀ ਅਤੇ ਅਗਲੀ ਸੰਘਰਸ਼ ਰਣਨੀਤੀ ਤੈਅ ਕਰਨ ਲਈ ਕਿਸਾਨ-ਮਜ਼ਦੂਰ ਮੋਰਚਾ ਦੀ ਅਹਿਮ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ’ਚ ਹੋਈ, ਜਿਸ ਦੀ ਅਗਵਾਈ ਮਨਜੀਤ ਸਿੰਘ ਰਾਏ ਅਤੇ ਬਲਕਾਰ ਸਿੰਘ ਬੈਂਸ ਵਲੋਂ ਕੀਤੀ ਗਈ। ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਅਤੇ ਦੇਸ਼ ਪੱਧਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ- ਵਟਾਂਦਰਾ ਕਰਦਿਆਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਦਾ ਐਲਾਨ ਕੀਤਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਮਾਫ਼ੀਆ ਅਤੇ ਇਸ ਨਾਲ ਜੁੜੇ ਸਿਆਸੀ ਗੱਠਜੋੜ ਦਾ ਖ਼ਾਤਮਾ ਕਰਨਾ ਬੇਹੱਦ ਜ਼ਰੂਰੀ ਹੈ। ਨਸ਼ਿਆਂ ਵਿਰੁੱਧ ਪਿੰਡਾਂ ਵਿਚ ਬਣ ਰਹੀਆਂ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ ਅਤੇ ਜਨਤਕ ਜਥੇਬੰਦੀਆਂ ਵੀ ਸੰਘਰਸ਼ ਮੋਰਚਾ ਦੀ ਪੂਰੀ ਹਮਾਇਤ ਕਰਨਗੀਆਂ। ਮੋਰਚੇ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਕੇਂਦਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਤੇ ਪਾਸ ਕਰੇ। ਗੰਨੇ ਦੇ ਭਾਅ ਸਮੇਤ ਹੋਰਨਾਂ ਕਿਸਾਨੀ ਮਸਲਿਆਂ ਬਾਰੇ ਆਗੂਆਂ ਨੇ ਕਿਹਾ ਕਿ ਸਾਂਝੇ ਮੁੱਦਿਆਂ ’ਤੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜੀਰਾ, ਜਸਵਿੰਦਰ ਸਿੰਘ ਲੋਂਗੋਵਾਲ, ਅਮਰਜੀਤ ਸਿੰਘ ਮੋਹੜੀ, ਮਲਕੀਤ ਸਿੰਘ ਗੁਲਾਮੀਵਾਲਾ, ਗੁਰਅਮਨੀਤ ਸਿੰਘ ਮਾਂਗਟ, ਗੁਰਧਿਆਨ ਸਿੰਘ ਭਟੇੜੀ ਸਮੇਤ ਹੋਰ ਆਗੂ ਹਾਜ਼ਰ ਸਨ।