ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਬੀਬੀ ਹਰਜੀਤ ਕੌਰ ਤਲਵੰਡੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 14 ਨਵੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ ਨੂੰ ਸਰਪ੍ਰਸਤ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
15-11-2026