17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੰਗਰੂਰ ਕੋਠੀ ’ਚ ਬੈਠੇ ਮੁੱਖ ਮੰਤਰੀ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਘੇਰਿਆ

ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ ਅੱਜ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਮੁੱਖ ਮੰਤਰੀ ਦੀ ਕੋਠੀ ਦਾ ਕੁਝ ਕੁ ਦੂਰੀ ਉੱਤੇ ਸਥਿਤ ਓਵਰ ਬਰਿੱਜ ਹੇਠਾਂ ਸਵੇਰ ਤੋਂ ਹੀ ਇਕੱਤਰ ਹੋ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਤੱਕ ਪਹੁੰਚ ਕੀਤੀ ਜਿੱਥੇ ਪਹਿਲਾਂ ਤੋਂ ਹੀ ਮੁੱਖ ਸੜਕ ਉੱਤੇ ਬੈਰੀਕੇਡਿੰਗ ਕਰ ਕੇ ਸੈਂਕੜਿਆਂ ਦੀ ਤਦਾਦ ਵਿਚ ਮੌਜੂਦ ਪੁਲਿਸ ਕਰਮੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।

ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ ਅੱਜ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਮੁੱਖ ਮੰਤਰੀ ਦੀ ਕੋਠੀ ਦਾ ਕੁਝ ਕੁ ਦੂਰੀ ਉੱਤੇ ਸਥਿਤ ਓਵਰ ਬਰਿੱਜ ਹੇਠਾਂ ਸਵੇਰ ਤੋਂ ਹੀ ਇਕੱਤਰ ਹੋ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਤੱਕ ਪਹੁੰਚ ਕੀਤੀ ਜਿੱਥੇ ਪਹਿਲਾਂ ਤੋਂ ਹੀ ਮੁੱਖ ਸੜਕ ਉੱਤੇ ਬੈਰੀਕੇਡਿੰਗ ਕਰ ਕੇ ਸੈਂਕੜਿਆਂ ਦੀ ਤਦਾਦ ਵਿਚ ਮੌਜੂਦ ਪੁਲਿਸ ਕਰਮੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਜ਼ਿਕਰਯੋਗ ਹੈ ਕਿ ਜਿਸ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪ੍ਰਦਰਸ਼ਨ ਕਰ ਰਹੀਆਂ ਸਨ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੰਗਰੂਰ ਰਿਹਾਇਸ਼ ਵਿਚ ਹੀ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਵਲੋਂ ਜਦ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਉਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਸ਼ਾਂਤ ਕਰ ਲਿਆ। ਐਸ.ਪੀ. ਗੁਰਪ੍ਰੀਤ ਕੌਰ ਪੁਰੇਵਾਲ ਵਲੋਂ ਆਂਗਣਵਾੜੀਆਂ ਦੀ ਸੂਬਾ ਪ੍ਰਧਾਨ ਸਮੇਤ ਵਫ਼ਦ ਦੀ ਮੀਟਿੰਗ ਸੰਗਰੂਰ ਕੋਠੀ ਵਿਚ ਹੀ ਮੁੱਖ ਮੰਤਰੀ ਨਾਲ ਕਰਵਾ ਦਿੱਤੀ। ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤੇ ਜਾਣ ਦੀ ਮੰਗ ਰੱਖਦਿਆਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਗਿਆ ਉਨ੍ਹਾਂ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਵੀ ਇਹ ਭੱਤਾ ਦੁੱਗਣਾ ਕਰਨ ਦੀ ਗੱਲ ਕਹੀ ਗਈ ਸੀ। ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਇਹ ਮੰਗ ਜਲਦ ਹੀ ਮਨ ਲਈ ਜਾਵੇਗੀ ਅਤੇ ਇਸ ਸੰਬੰਧੀ 18 ਨਵੰਬਰ ਨੂੰ ਕੈਬਨਿਟ ਦੀ ਸਬ-ਕਮੇਟੀ ਨਾਲ ਅਤੇ ਫਿਰ 27 ਨਵੰਬਰ ਨੂੰ ਖ਼ੁਦ ਮੁੱਖ ਮੰਤਰੀ ਨਾਲ ਆਂਗਣਵਾੜੀ ਯੂਨੀਅਨ ਦੀ ਮੀਟਿੰਗ ਹੋਵੇਗੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਤਿੰਨ ਸ਼ਹਿਰਾਂ ਦੀਆਂ ਕੌਂਸਲ ਚੋਣਾਂ ਲਈ 30 ਉਮੀਦਵਾਰ ਐਲਾਨੇ ਅਗਲੀ ਖ਼ਬਰ ਪੰਜਾਬ ’ਚ 200 ਲੱਖ ਮੀਟ੍ਰਿਕ ਟਨ ਝੋਨੇ ਦੇ ਉਤਪਾਦਨ ਦੀ ਸੰਭਾਵਨਾ, ਫ਼ਸਲੀ ਵਿਭਿੰਨਤਾ ’ਚ ਸਰਕਾਰਾਂ ਰਹੀਆਂ ਨਾਕਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।