17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ ਦਾ ਸ਼ਹੀਦੀ ਦਿਹਾੜਾ 22 ਨੂੰ ਚਮਕੌਰ ਸਾਹਿਬ ਵਿਖੇ ਮਨਾਇਆ ਜਾਵੇਗਾ-ਸਿੰਘ ਸਾਹਿਬਾਨ

ਚੱਬਾ (ਅੰਮਿ੍ਤਸਰ), 16 ਨਵੰਬਰ (ਜੱਸਾ ਅਣਜਾਣ)-ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ਾਲ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਨਿਹੰਗ ਸਿੰਘ ਖ਼ਾਲਸਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਚਮਕੌਰ ਦੀ ਗੜ੍ਹੀ ਦੇ ਆਖਰੀ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ ਜੀ ਦਾ 322ਵਾਂ ਸ਼ਹੀਦੀ ਦਿਹਾੜਾ ਇਸ ਵਾਰ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ।

ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ 17-11-2026
ਚੱਬਾ (ਅੰਮਿ੍ਤਸਰ), 16 ਨਵੰਬਰ (ਜੱਸਾ ਅਣਜਾਣ)-ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ (ਭਾਈ ਜੈਤਾ ਜੀ) ਦੇ 322ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਵਿਸ਼ਾਲ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਨਿਹੰਗ ਸਿੰਘ ਖ਼ਾਲਸਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96 ਕਰੋੜੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਚਮਕੌਰ ਦੀ ਗੜ੍ਹੀ ਦੇ ਆਖਰੀ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ ਜੀ ਦਾ 322ਵਾਂ ਸ਼ਹੀਦੀ ਦਿਹਾੜਾ ਇਸ ਵਾਰ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼ਹੀਦੀ ਬੁਰਜ, ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਨਾਲ ਹੋਵੇਗੀ, ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪਾਏ ਜਾਣਗੇ ਉਪਰੰਤ ਦਾਣਾ ਮੰਡੀ ਚਮਕੌਰ ਸਾਹਿਬ ਵਿਖੇ ਵਿਸ਼ਾਲ ਪੰਡਾਲ ਸਜਾਇਆ ਜਾਵੇਗਾ, ਜਿੱਥੇ ਧਾਰਮਿਕ ਦੀਵਾਨ ਸਜਣਗੇ।
ਪਿਛਲੀ ਖ਼ਬਰ ਬੇਔਲਾਦ ਜੋੜਿਆਂ ਨੂੰ ਸੰਤਾਨ ਦਾ ਨਿੱਘ ਦਿਵਾਉਣ ’ਚ ਅਹਿਮ ਭੂਮਿਕਾ ਰਿਹਾ ਕੁਲਾਰ ਹਸਪਤਾਲ ਬੀਜਾ - ਡਾ: ਕੁਲਾਰ ਅਗਲੀ ਖ਼ਬਰ ਪੀ.ਸੀ.ਐਸ. ਮੁੱਖ ਪ੍ਰੀਖਿਆ ਦਾ ਵਿਵਾਦ ਪੁੱਜਾ ਹਾਈ ਕੋਰਟ, 26 ਉਮੀਦਵਾਰਾਂ ਨੇ ਦਿੱਤੀ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।