17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਦੇ ਮਾਮਲੇ ’ਚ ਗੈਂਗਸਟਰ ਗੁਗਨੀ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸ. ਏ.

ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ। 17-11-2026
ਐੱਸ. ਏ. ਐੱਸ. ਨਗਰ, 16 ਨਵੰਬਰ (ਅਜੀਤ ਬਿਊਰੋ)-ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਦੇ ਮਾਮਲੇ ਵਿਚ ਗੈਂਗਸਟਰ ਧਰਮਿੰਦਰ ਸਿੰਘ ਗੁਗਨੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਉਸ ਦੀ ਨਿਯਮਿਤ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਹੈ। ਮਟੌਰ ਪੁਲਿਸ ਵਲੋਂ ਇਸ ਹੱਤਿਆਕਾਂਡ ਵਿਚ ਨਾਮਜ਼ਦ ਕੀਤੇ ਗਏ ਗੈਂਗਸਟਰ ਗੁਗਨੀ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਗਰਮ ਭੂਮਿਕਾ ਸਾਹਮਣੇ ਆਉਣ ਅਤੇ ਜ਼ਮਾਨਤ ਮਿਲਣ ’ਤੇ ਫ਼ਰਾਰ ਹੋਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਖਦਸ਼ੇ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਨੂੰ ਸੋਮਵਾਰ ਨੂੰ ਮੁੱਖ ਹੱਤਿਆਕਾਂਡ ਦੀ ਸੁਣਵਾਈ ਦੌਰਾਨ ਵੀ ਝਟਕਾ ਲੱਗਿਆ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਤੈਅ ਕਰਦਿਆਂ 22 ਗਵਾਹਾਂ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਸਾਰੇ ਗਵਾਹਾਂ ਨੂੰ ਅਗਲੀ ਸੁਣਵਾਈ ਮੌਕੇ ਅਦਾਲਤ ਵਿਚ ਪੇਸ਼ ਹੋ ਕੇ ਆਪਣੀ ਗਵਾਹੀ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ।
ਪਿਛਲੀ ਖ਼ਬਰ ਬੇਅਦਬੀ ਐਕਟ ’ਤੇ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਿਚਾਲੇ ਕੱਲ੍ਹ ਹੋਵੇਗੀ ਬੈਠ... ਅਗਲੀ ਖ਼ਬਰ ਯਮੁਨਾ ਦੀ ਸਫ਼ਾਈ ’ਤੇ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਪ੍ਰਦੂਸ਼ਣ ਵਧਿਆ ਸੁਪਰੀਮ ਕੋਰਟ ਨੇ ਜਤਾਈ ਸਖ਼ਤ ਨਾਰਾਜ਼ਗੀ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।