ਮੁੱਖ ਮੰਤਰੀ ਵਲੋਂ ਲੋੜਵੰਦ ਪਰਿਵਾਰਾਂ ਲਈ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਲੋਕਾਂ ਦੇ ਘਰਾਂ ਤੱਕ ਸਿੱਧੇ ਪਹੁੰਚਾਏ ਜਾਣਗੇ ਨਵੇਂ ਰਾਸ਼ਨ ਕਾਰਡ-ਭਗਵੰਤ ਮਾਨ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ )-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ, ਜਿਸ ਤਹਿਤ ‘ਨੋ ਕੈਸ਼, ਨੋ ਫ਼ਰਮਾਇਸ਼’ ਉੱਤੇ ਆਧਾਰਿਤ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਕਿਸੇ ਵੀ ਸਿਫ਼ਾਰਸ਼ ਦੀ ਲੋੜ ਨਾ ਪਵੇ। ਨਵੇਂ ਲਾਭਪਾਤਰੀਆਂ, ਜਿਨ੍ਹਾਂ ਵਿਚ ਵਿਧਵਾ ਔਰਤਾਂ, ਦਿਹਾੜੀਦਾਰ ਮਜ਼ਦੂਰ, ਅਨੁਸੂਚਿਤ ਜਾਤੀ (ਐੱਸ.
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ )-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ, ਜਿਸ ਤਹਿਤ ‘ਨੋ ਕੈਸ਼, ਨੋ ਫ਼ਰਮਾਇਸ਼’ ਉੱਤੇ ਆਧਾਰਿਤ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਕਿਸੇ ਵੀ ਸਿਫ਼ਾਰਸ਼ ਦੀ ਲੋੜ ਨਾ ਪਵੇ। ਨਵੇਂ ਲਾਭਪਾਤਰੀਆਂ, ਜਿਨ੍ਹਾਂ ਵਿਚ ਵਿਧਵਾ ਔਰਤਾਂ, ਦਿਹਾੜੀਦਾਰ ਮਜ਼ਦੂਰ, ਅਨੁਸੂਚਿਤ ਜਾਤੀ (ਐੱਸ.ਸੀ.) ਪਰਿਵਾਰ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਸ਼ਾਮਿਲ ਹਨ, ਨੂੰ ਹਰ ਮਹੀਨੇ ਪੰਜ ਕਿੱਲੋ ਮੁਫ਼ਤ ਕਣਕ ਦੇ ਨਾਲ-ਨਾਲ ਜ਼ਰੂਰੀ ਖੁਰਾਕੀ ਵਸਤੂਆਂ ਵਾਲੀਆਂ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਮਿਲਣਗੀਆਂ। ਭਲਾਈ ਯੋਜਨਾਵਾਂ ਦਾ ਲਾਭ ਆਖ਼ਰੀ ਹੱਕਦਾਰ ਦੇ ਘਰ ਤੱਕ ਪਹੁੰਚਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਰਾਸ਼ਨ ਕਾਰਡ ਸਿੱਧੇ ਲੋ ਕਾਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ। ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਉੱਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ ਲਿਆ ਹੈ। ਪੂਰੀ ਪਾਰਦਰਸ਼ਤਾ ਅਤੇ ‘ਨੋ-ਕੈਸ਼, ਨੋ-ਫਰਮਾਇਸ਼’ (ਬਿਨਾਂ ਕਿਸੇ ਸਿਫ਼ਾਰਸ਼ ਜਾਂ ਪੱਖਪਾਤ) ਦੇ ਸਿਧਾਂਤਾਂ ’ਤੇ ਦਸ ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਹੁਣ ਹਰ ਮਹੀਨੇ ਪੰਜ ਕਿੱਲੋ ਕਣਕ ਦੇ ਨਾਲ-ਨਾਲ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦੇ ਤੇਲ ਵਾਲੀ ‘ਮੇਰੀ ਰਸੋਈ’ ਰਾਸ਼ਨ ਕਿੱਟ ਮੁਫ਼ਤ ਮਿਲੇਗੀ।