18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕੇਂਦਰ ਵਲੋਂ 254 ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ-ਚੌਹਾਨ ‘ਖੇਤ ਬਚਾਓ ਮੁਹਿੰਮ’ ਤਹਿਤ ਪਿੰਡ ਬਦਰਪੁਰ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ

ਕੁਰਾਲੀ, 17 ਨਵੰਬਰ (ਬਿੱਲਾ ਅਕਾਲਗੜ੍ਹੀਆ)- ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਪਿੰਡ ਬਦਰਪੁਰ ਵਿਖੇ ‘ਖੇਤ ਬਚਾਓ ਮੁਹਿੰਮ’ ਤਹਿਤ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ।

ਪਿੰਡ ਬਦਰਪੁਰ ਵਿਖੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਾਜਪਾ ਆਗੂ ਸੁਨੀਲ ਜਾਖੜ ਤੇ ਹੋਰ। ਤਸਵੀਰ : ਬਿੱਲਾ ਅਕਾਲਗੜ੍ਹੀਆ 18-11-2026

ਕੁਰਾਲੀ, 17 ਨਵੰਬਰ (ਬਿੱਲਾ ਅਕਾਲਗੜ੍ਹੀਆ)- ਕ੍ਰਿਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਪਿੰਡ ਬਦਰਪੁਰ ਵਿਖੇ ‘ਖੇਤ ਬਚਾਓ ਮੁਹਿੰਮ’ ਤਹਿਤ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਤਹਿਤ 254 ਕਰੋੜ ਰੁਪਏ ਤੋਂ ਵੱਧ ਦੀਆਂ ਮਨਜ਼ੂਰੀਆਂ ਸੰਬੰਧੀ ਪੱਤਰ ਉਨ੍ਹਾਂ ਵਲੋਂ ਮੌਕੇ ’ਤੇ ਹਾਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪਿਆ ਗਿਆ ਹੈ ਤਾਂ ਜੋ ਇਨ੍ਹਾਂ ਯੋਜਨਾਵਾਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਦਿੱਤੀ ਜਾ ਸਕੇ। ਕੇਂਦਰੀ ਮੰਤਰੀ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਰਾਜ ਦਾ ਵਿਸ਼ਾ ਹੈ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਇਸੇ ਦੌਰਾਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਐੱਮ. ਐੱਸ. ਪੀ. ਦਿੱਤੀ ਜਾ ਰਹੀ ਹੈ। ਦਾਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮਸਰ, ਉੜਦ ਅਤੇ ਮੂੰਗੀ ਦੀ ਫ਼ਸਲ ਦੀ 100 ਫ਼ੀਸਦੀ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰ ਵਲੋਂ ਰਿਕਾਰਡ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਨੇ ਜਿਥੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ, ਉਥੇ ਹੀ ਵਿਸ਼ੇਸ਼ ਸਨਮਾਨ ਵੀ ਕੀਤਾ।

ਪਰਾਲੀ ਨੂੰ ਸਾੜ ਕੇ ਵਾਤਾਵਰਨ ਵਿਗਾੜਨ ਲਈ ਕਿਸਾਨਾਂ ਨੂੰ ਬਦਨਾਮ ਨਾ ਕੀਤਾ ਜਾਵੇ-ਸ਼ਿਵਰਾਜ ਸਿੰਘ ਚੌਹਾਨ
ਸਮਰਾਲਾ, 17 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪਰਾਲੀ ਨੂੰ ਫੂਕ ਕੇ ਵਾਤਾਵਰਣ ਵਿਗਾੜਨ ਲਈ ਕਿਸਾਨਾਂ ਨੂੰ ਬਦਨਾਮ ਨਾ ਕੀਤਾ ਜਾਵੇ ਕਿਉਂਕਿ ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਲਈ ਕਿਸਾਨ ਜਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਇਤਿਹਾਸਿਕ ਕਮੀ ਆਈ ਹੈ। ਕੇਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਪਰਾਲੀ ਫੂਕਣ ਦੀ ਬਜਾਏ ਇਸ ਦੇ ਪ੍ਰਬੰਧਨ ਵਿਚ ਦੁਨੀਆ ਦੇ ਕਿਸਾਨਾਂ ਨੂੰ ਰਾਹ ਵਿਖਾਈ ਹੈ ਤੇ ਉਹ ਇਸੇ ਪ੍ਰਯੋਗ ਨੂੰ ਦੇਖਣ ਲਈ ਅੱਜ ਪੰਜਾਬ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਆਏ ਹਨ। ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨਾਂ ਨੇ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਖਾਦਾਂ ਤੇ ਕੀਟਨਾਸ਼ਕਾਂ ਦੀ ਸੰਤੁਲਿਤ ਵਰਤੋਂ ਕਰਨ ਤੇ ਪਰਾਲੀ ਦਾ ਯੋਗ ਪ੍ਰਬੰਧ ਕਰਨ ਲਈ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਸਤਨਾਮ ਸਿੰਘ ਮਾਣਕ ਦਾ ਕਾਵਿ ਸੰਗ੍ਰਹਿ ‘ਅਹਿਸਾਸ’ ਕੀਤਾ ਲੋਕ ਅਰਪਣ ਰਿਲੀਜ਼ ਸਮਾਗਮ ਦੌਰਾਨ ਲੇਖਕ ਦੀ ਪੱਤਰਕਾਰੀ ਤੇ ਸ਼ਾਇਰੀ... ਅਗਲੀ ਖ਼ਬਰ ਅੰਮ੍ਰਿਤਸਰ ’ਚ ਢਾਈ ਸੌ ਕਰੋੜ ਦੀ ਹੈਰੋਇਨ ਬਰਾਮਦ ਨਾਬਾਲਗ ਲੜਕੇ ਸਮੇਤ 7 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।