ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਸਮੇਤ ਤਿੰਨ ਮੁੱਖ ਮੰਗਾਂ ਨੂੰ ਲੈ ਕੇ 20 ਨੂੰ ਦਿੱਲੀ ਵਿਖੇ ਮਾਰਚ ਕਰੇਗਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਮੰਤਰੀ ਕੋਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਕੀਤੀ ਜਾਵੇਗੀ ਮੰਗ-ਵਡਾਲਾ
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)–ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 20 ਨਵੰਬਰ ਨੂੰ ਦਿੱਲੀ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਇਹ ਮਾਰਚ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਸੰਸਦ ਭਵਨ ਵੱਲ ਜਾਵੇਗਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪਿਆ ਜਾਵੇਗਾ।
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)–ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 20 ਨਵੰਬਰ ਨੂੰ ਦਿੱਲੀ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਇਹ ਮਾਰਚ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਸੰਸਦ ਭਵਨ ਵੱਲ ਜਾਵੇਗਾ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪਿਆ ਜਾਵੇਗਾ। ਇਸ ਸੰਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਾਲ 2016 ਵਿਚ ਹੋਣੀਆਂ ਸਨ ਪਰ 2026 ਆ ਜਾਣ ਦੇ ਬਾਵਜੂਦ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਸ਼੍ਰੋਮਣੀ ਕਮੇਟੀ ਦਾ ਮੌਜੂਦਾ ਹਾਊਸ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਇਸ ਦੇ ਬਾਵਜੂਦ ਚੋਣਾਂ ਵਿਚ ਹੋ ਰਹੀ ਦੇਰੀ ਸਿੱਖ ਭਾਈਚਾਰੇ ਨਾਲ ਵਿਤਕਰਾ ਹੈ। ਜਥੇਦਾਰ ਵਡਾਲਾ ਨੇ ਕਿਹਾ ਕਿ 19 ਨਵੰਬਰ ਦੀ ਸ਼ਾਮ ਨੂੰ ਵੀ ਸੰਗਤਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸਰਵਣ ਸਿੰਘ ਫਿਲੌਰ, ਬੀਬੀ ਹਰਜੀਤ ਕੌਰ ਤਲਵੰਡੀ, ਜਰਨੈਲ ਸਿੰਘ ਗੜ੍ਹਦੀਵਾਲਾ, ਸੁਖਵੰਤ ਸਿੰਘ ਰੌਲੀ, ਅਮਰਜੀਤ ਸਿੰਘ ਕਿਸ਼ਨਪੁਰਾ, ਭਗਵੰਤ ਸਿੰਘ ਫਤਿਹਜਲਾਲ, ਸੁਰਤੇਜ ਸਿੰਘ ਬਾਸੀ, ਲਸ਼ਕਰ ਸਿੰਘ ਰਹੀਮਪੁਰ, ਜਗਰੂਪ ਸਿੰਘ ਚੋਹਲਾ, ਮੇਜਰ ਸਿੰਘ ਹਰੀਪੁਰ, ਮਲਕੀਤ ਸਿੰਘ ਦੌਲਤਪੁਰ, ਜਗਜੀਤ ਸਿੰਘ ਸੰਨੀ ਬਿਲਗਾ, ਪਰਮਿੰਦਰ ਸਿੰਘ ਚੱਕ ਕਲਾਂ, ਗੁਰਮੀਤ ਸਿੰਘ ਛਿਛੋਵਾਲ, ਜਸਵਿੰਦਰ ਸਿੰਘ ਕਾਕਾ ਜੀ, ਪਰਮਿੰਦਰ ਸਿੰਘ ਦਸਮੇਸ਼ ਨਗਰ, ਸੁਖਜੀਤ ਸਿੰਘ ਜੌ,ਹਲ ਬੱਬੂ ਹੁਸੈਨਪੁਰ, ਗੁਰਨਾਮ ਸਿੰਘ ਕੰਦੋਲਾ, ਲਖਵਿੰਦਰ ਸਿੰਘ ਹੋਠੀ, ਊਧਮ ਸਿੰਘ ਔਲਖ, ਹਰਿੰਦਰ ਸਿੰਘ ਸਰੀਂਹ, ਜਸਪ੍ਰੀਤ ਸਿੰਘ ਕਪੂਰ, ਜਸਪ੍ਰੀਤ ਸਿੰਘ ਜੱਸਾ, ਹਰਦੀਪ ਸਿੰਘ ਡਿੰਪੀ, ਕੁਲਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।