18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਲ.ਪੀ.ਯੂ. ਤੇ ਚਿਤਕਾਰਾ ਯੂਨੀਵਰਸਿਟੀ ਹਿੰਸਾ ਮਾਮਲਿਆਂ ਦੀ ਜਾਂਚ ਐਨ.ਆਈ.ਏ. ਕਰੇਗੀ ਜਾਂ ਨਹੀਂ, ਕੇਂਦਰ 10 ਦਿਨਾਂ ’ਚ ਲਵੇਗਾ ਫ਼ੈਸਲਾ ਹਾਈ ਕੋਰਟ ’ਚ ਕੇਂਦਰ ਸਰਕਾਰ ਨੇ ਦਿੱਤੀ ਜਾਣਕਾਰੀ, ਦੋ ਹਫ਼ਤਿਆਂ ਬਾਅਦ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 17 ਨਵੰਬਰ (ਪ੍ਰੋ. ਅਵਤਾਰ ਸਿੰਘ) –ਪੰਜਾਬ ਦੀਆਂ ਦੋ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.

ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਪ੍ਰੋ. ਅਵਤਾਰ ਸਿੰਘ) –ਪੰਜਾਬ ਦੀਆਂ ਦੋ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਹਿੰਸਾ, ਭੰਨ-ਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਦਾ ਘੇਰਾ ਵਧ ਸਕਦਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪੀ ਜਾਵੇਗੀ ਜਾਂ ਨਹੀਂ, ਇਸ ਬਾਰੇ ਕੇਂਦਰ ਸਰਕਾਰ ਅਗਲੇ 8 ਤੋਂ 10 ਦਿਨਾਂ ਵਿਚ ਫ਼ੈਸਲਾ ਲਵੇਗੀ। ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਐਨ.ਆਈ.ਏ. ਦੀ ਟੀਮ ਦੋਵਾਂ ਘਟਨਾਵਾਂ ਵਾਲੀਆਂ ਥਾਵਾਂ ਦਾ ਦੌਰਾ ਕਰ ਚੁੱਕੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵੀ ਗੱਲਬਾਤ ਕਰ ਚੁੱਕੀ ਹੈ। ਕੇਂਦਰ ਸਰਕਾਰ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪੂਰੇ ਮਾਮਲੇ ਅਤੇ ਹੁਣ ਤੱਕ ਸਾਹਮਣੇ ਆਏ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਨ.ਆਈ.ਏ. ਦੀ ਟੀਮ ਵਲੋਂ ਇਕੱਠੀ ਕੀਤੀ ਗਈ ਜਾਣਕਾਰੀ ਅਤੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ ’ਤ ੇ ਕੇਂਦਰ ਸਰਕਾਰ ਇਹ ਫ਼ੈਸਲਾ ਕਰੇਗੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਤੋਂ ਕਰਵਾਉਣ ਦੀ ਲੋੜ ਹੈ ਜਾਂ ਨਹੀਂ। ਕੇਂਦਰ ਸਰਕਾਰ ਦੇ ਇਸ ਬਿਆਨ ਨੂੰ ਰਿਕਾਰਡ ’ਤੇ ਲੈਂਦਿਆਂ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਨਿਰਦੇਸ਼ ਦਿੱਤਾ ਕਿ ਇਸ ਸਮੇਂ ਦੌਰਾਨ ਕੇਂਦਰ ਸਰਕਾਰ ਵਲੋਂ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਉਸ ਦੀ ਜਾਣਕਾਰੀ ਅਗਲੀ ਸੁਣਵਾਈ ਮੌਕੇ ਹਲਫ਼ਨਾਮੇ ਰਾਹੀਂ ਅਦਾਲਤ ਵਿਚ ਪੇਸ਼ ਕੀਤੀ ਜਾਵੇ।
ਪਿਛਲੀ ਖ਼ਬਰ ਆਈ . ਪੀ . ਐਲ . ਵਿਚ ਖਿਡਾਰੀ ਵਜੋਂ ਧੋਨੀ ਦਾ ਸਫ਼ਰ ਖ਼ਤਮ , ਸੀ . ਐਸ . ਕੇ . ਨੇ ਬਣਾਇਆ ਟੀਮ ਦਾ ਮੈਂਟਰ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਨੇ ‘ਇਨਫਲੂਐਂਸ਼ੀਆ 3.0 ਸਪਤ ਸਿੰਧੂ’ ਨਾਮਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।