ਜਲੰਧਰ ਕਾਂਗਰਸ ਦੇ ਉਪ ਪ੍ਰਧਾਨ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਸਾਬਕਾ ਡੀ.ਐੱਸ.ਪੀ ‘ਆਪ’ ’ਚ ਸ਼ਾਮਿਲ ਤਜਰਬੇਕਾਰ ਤੇ ਮਿਹਨਤੀ ਆਗੂਆਂ ਦੇ ਸ਼ਾਮਿਲ ਹੋਣ ਨਾਲ ਪੂਰੇ ਪੰਜਾਬ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ-ਮੁੱਖ ਮੰਤਰੀ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ।
ਅਜੀਤ ਡੈਸਕ
18-11-2026