ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ-ਸੋਹੀ
ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ਾਲ ਪ੍ਰਬੰਧਾਂ ਵਾਸਤੇ ਸੰਤ ਭੂਰੀ ਵਾਲਿਆਂ ਨੂੰ ਦਿੱਤਾ ਸੱਦਾ
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਅਤੇ ਬਿਹਾਰ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਵਿਸ਼ਾਲ ਗੁਰਪੁਰਬ ਸਮਾਗਮ ਤਖ਼ਤ ਸਾਹਿਬ ਵਿਖੇ 13 ਤੋਂ 15 ਜਨਵਰੀ ਦੌਰਾਨ ਸ਼ਰਧਾ ਤੇ ਸਤਿਕਾਰ ਨਾਲ ਕਰਵਾਉਣ ਅਤੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਜਿੱਥੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਉਲੀਕੇ ਗਏ ਹਨ, ਉੱਥੇ ਹੀ ਨੌਜਵਾਨ ਪੀੜ੍ਹੀ ਵਿਚ ਧਾਰਮਿਕ ਚੇਤਨਾ, ਨਰੋਈ ਸਿਹਤ ਅਤੇ ਖੇਡ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਖ਼ਾਲਸਈ ਸ਼ਸ਼ਤਰ ਕਲਾ ਦੇ ਜੌਹਰ, ਮਹੱਲਾ ਅਤੇ ਵੱਖ-ਵੱਖ ਰਵਾਇਤੀ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਤਖਤ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ: ਜਗਜੋਤ ਸਿੰਘ ਸੋਹੀ ਨੇ ਕਾਰ ਸੇਵਾ ਵਾਲੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸਥਾਨਕ ਤਰਨ ਤਾਰਨ ਰੋਡ ’ਤੇ ਸਥਿਤ ਡੇਰਾ ਨਿਰਮਲੇ ਤਪੋਬਨ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਅਤੇ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ਾਲ ਪ੍ਰਬੰਧਾਂ ਵਾਸਤੇ ਰਸਮੀਂ ਸੱਦਾ ਪੱਤਰ ਦਿੰਦਿਆਂ ਕੀਤਾ।
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਅਤੇ ਬਿਹਾਰ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਵਿਸ਼ਾਲ ਗੁਰਪੁਰਬ ਸਮਾਗਮ ਤਖ਼ਤ ਸਾਹਿਬ ਵਿਖੇ 13 ਤੋਂ 15 ਜਨਵਰੀ ਦੌਰਾਨ ਸ਼ਰਧਾ ਤੇ ਸਤਿਕਾਰ ਨਾਲ ਕਰਵਾਉਣ ਅਤੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਜਿੱਥੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਉਲੀਕੇ ਗਏ ਹਨ, ਉੱਥੇ ਹੀ ਨੌਜਵਾਨ ਪੀੜ੍ਹੀ ਵਿਚ ਧਾਰਮਿਕ ਚੇਤਨਾ, ਨਰੋਈ ਸਿਹਤ ਅਤੇ ਖੇਡ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਖ਼ਾਲਸਈ ਸ਼ਸ਼ਤਰ ਕਲਾ ਦੇ ਜੌਹਰ, ਮਹੱਲਾ ਅਤੇ ਵੱਖ-ਵੱਖ ਰਵਾਇਤੀ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਤਖਤ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ: ਜਗਜੋਤ ਸਿੰਘ ਸੋਹੀ ਨੇ ਕਾਰ ਸੇਵਾ ਵਾਲੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸਥਾਨਕ ਤਰਨ ਤਾਰਨ ਰੋਡ ’ਤੇ ਸਥਿਤ ਡੇਰਾ ਨਿਰਮਲੇ ਤਪੋਬਨ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਅਤੇ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਵਿਸ਼ਾਲ ਪ੍ਰਬੰਧਾਂ ਵਾਸਤੇ ਰਸਮੀਂ ਸੱਦਾ ਪੱਤਰ ਦਿੰਦਿਆਂ ਕੀਤਾ। ਪ੍ਰਧਾਨ ਸੋਹੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਸ੍ਰੀ ਕੰਗਣ ਘਾਟ ਵਿਖੇ ਮੁੱਖ ਦੀਵਾਨ ਸਜਾਉਣ ਲਈ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਮੀਤ ਸਿੰਘ ਕਲਸੀ, ਜਸਬੀਰ ਸਿੰਘ ਧਾਮ ਮੁੰਬਈ, ਦਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ ਵੀ ਮੌਜੂਦ ਸਨ।