ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ ’ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ-ਹਰਪਾਲ ਸਿੰਘ ਚੀਮਾ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਵਿੱਤੀ ਮੰਤਰੀ ਵਲੋਂ ਵੈੱਬਸਾਈਟਾਂ ਤੇ ਨੋਟਿਸ ਬੋਰਡਾਂ ’ਤੇ ਪੋਸ਼ ਕਮੇਟੀ ਮੈਂਬਰਾਂ ਦੇ ਨਾਂਅ ਪ੍ਰਦਰਸ਼ਿਤ ਕਰਨ ਦੇ ਹੁਕਮ
ਚੰਡੀਗੜ, 18 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ ’ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ।
ਚੰਡੀਗੜ, 18 ਨਵੰਬਰ (ਅਜੀਤ ਬਿਊਰੋ)-ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ ’ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂਅ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ ’ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ। ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ। ਮੀਟਿੰਗਾਂ ਦੌਰਾਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤੋਂ ਵਿੱਤ ਸਕੱਤਰ ਰਣਜੀਤ ਕੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਕੌਰ, ਪੰਜਾਬ ਪੁਲਿਸ 2016 ਵੇਟਿੰਗ ਲਿਸਟ ਉਮੀਦਵਾਰਾਂ ਵਲੋਂ ਅਮਨਦੀਪ ਸਿੰਘ, ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਤੋਂ ਬੇਅੰਤ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਤੋਂ ਗੁਰਬਾਜ਼ ਸਿੰਘ, ਪੰਜਾਬ ਦੀ ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਤੋਂ ਗੁਰਪ੍ਰਤਾਪ ਸਿੰਘ ਔਲਖ, ਸਰਵ ਆਂਗਣ ਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ ਤੋਂ ਹਰਿੰਦਰਜੀਤ ਕੌਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ.) ਤੋਂ ਸਰੋਜ ਛਪੜੀਵਾਲਾ ਸਮੇਤ ਹੋਰ ਯੂਨੀਅਨ ਮੈਂਬਰਾਂ ਨੇ ਆਪੋ-ਆਪਣੇ ਮਸਲੇ ਅਤੇ ਚਿੰਤਾਵਾਂ ਉਠਾਈਆਂ। ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ, ਹਰਪ੍ਰੀਤ ਕੌਰ ਸਿੰਗਪੁਰ ਜਨਰਲ ਸਕੱਤਰ ਅਤੇ ਮੀਤ ਸਤਵਿੰਦਰ ਕੌਰ ਵਲੋਂ ਵੀ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।